- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਮੋਗਾ ਸਿਟੀ ਵੱਲੋਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਰੋਟਰੀ ਕਲੱਬ ਮੋਗਾ ਸਿਟੀ ਵੱਲੋਂ ਕਲੱਬ ਦੇ 25 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ 25 ਅਕਤੂਬਰ ਨੂੰ ਸਿਲਵਰ ਜੁਬਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਕਲੱਬ ਦੇ ਮੈਂਬਰਾਂ ਵੱਲੋਂ ਪੰਜਾਬ ਹੈਲਥ ਸਿਸਟਮ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਰਵਿੰਦਰ ਸੀਏ ਨੂੰ ਸੱਦਾ ਪੱਤਰ ਭੇਟ ਕੀਤਾ ਗਿਆ। ਇਸ ਮੌਕੇ ਪ੍ਰੋਜੈਕਟ ਇੰਚਾਰਜ ਸੰਦੀਪ ਗਰਗ ਸੀਏ, ਚੇਅਰਮੈਨ ਵਿਜੇ ਮਦਾਨ, ਪ੍ਰਧਾਨ ਰਾਜੀਵ ਬੇਦੀ, ਸਕੱਤਰ ਗੁਰਜੀਤ ਸਿੰਘ, ਖਜ਼ਾਨਚੀ ਵਿਨੋਦ ਗਰਗ ਅਤੇ ਸੰਜੇ ਗਰਗ ਨੇ ਦੋਵਾਂ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਕੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕਲੱਬ ਦੇ ਚੇਅਰਮੈਨ ਵਿਜੇ ਮਦਾਨ ਨੇ ਦੱਸਿਆ ਕਿ ਸਿਲਵਰ ਜੁਬਲੀ ਸਮਾਗਮ 25 ਅਕਤੂਬਰ ਨੂੰ ਵਾਹ ਪੰਜਾਬ, ਅਜੀਤਵਾਲ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਸ਼ਹਿਰ ਦੀਆਂ 25 ਪ੍ਰਮੁੱਖ ਸਮਾਜਿਕ ਸੰਸਥਾਵਾਂ ਦੇ ਨਾਲ-ਨਾਲ 25 ਸਮਾਜ ਸੇਵੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦਾ ਰਸਮੀ ਉਦਘਾਟਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਕਰਨਗੇ। ਇਸ ਮੌਕੇ ਬੀਬੀਐੱਸ ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਅਮਨ ਸ਼ਰਮਾ, ਇੰਦਰਜੀਤ ਗਰਗ, ਰਸ਼ਪਾਲ ਸਿੰਘ ਬਰਾੜ ਅਤੇ ਸੁਭਾਸ਼ ਚੰਦਰ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਵਿਜੇ ਮਦਾਨ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਸਿਟੀ ਵੱਲੋਂ ਪਿਛਲੇ 25 ਸਾਲਾਂ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਣ ਦੇ ਯਤਨ ਕੀਤੇ ਗਏ ਹਨ। ਸਿਲਵਰ ਜੁਬਲੀ ਸਮਾਗਮ ਕਲੱਬ ਦੇ ਇਸ ਸਫ਼ਰ ਨੂੰ ਯਾਦਗਾਰੀ ਬਣਾਉਣ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਤੇ ਸ਼ਖ਼ਸੀਅਤਾਂ ਦੇ ਕਾਰਜਾਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।