- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਇਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿਚ ਸਹਿਯੋਗ ਦਿੰਦਿਆਂ ਕਰਿਆਨੇ ਦਾ ਸਾਮਾਨ ਭੇਟ ਕੀਤਾ ਗਿਆ। ਇਸ ਸਬੰਧੀ ਐਤਵਾਰ ਨੂੰ ਕਲੱਬ ਦੇ ਮੈਂਬਰ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਪ੍ਰਤਾਪ ਰੋਡ ਸਥਿਤ ਬਿਗਬੈੱਨ ਹੋਟਲ ਵਿਖੇ ਇਕੱਠੇ ਹੋਏ, ਜਿੱਥੇ ਕਲੱਬ ਵੱਲੋਂ ਲੜਕੀ ਦੇ ਵਿਆਹ ਲਈ ਲੋੜੀਂਦਾ ਕਰਿਆਨੇ ਦਾ ਸਾਮਾਨ ਪਰਿਵਾਰਕ ਮੈਂਬਰ ਨੂੰ ਸੌਂਪਿਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਪਰਿਵਾਰ ਦੀ ਖੁਸ਼ੀ ਵਿਚ ਸ਼ਾਮਲ ਹੋਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਸਹਿਯੋਗ ਦੇਣਾ ਬਹੁਤ ਹੀ ਨੇਕ ਕਾਰਜ ਹੈ। ਧੀ ਦਾ ਵਿਆਹ ਹਰ ਪਰਿਵਾਰ ਲਈ ਖੁਸ਼ੀ ਦਾ ਮੌਕਾ ਹੁੰਦਾ ਹੈ ਪਰ ਆਰਥਿਕ ਤੰਗੀ ਕਾਰਨ ਕਈ ਪਰਿਵਾਰਾਂ ਨੂੰ ਇਸ ਮੌਕੇ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਸਮਾਜ ਦੇ ਸਮਰੱਥ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੀਆਂ ਖੁਸ਼ੀਆਂ ਬਿਨ੍ਹਾਂ ਕਿਸੇ ਆਰਥਿਕ ਚਿੰਤਾ ਦੇ ਮਨਾ ਸਕਣ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ ਅਤੇ ਸਮਾਜ ਵਿਚ ਸੇਵਾ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕਲੱਬ ਵੱਲੋਂ ਸਮੇਂ-ਸਮੇਂ