- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਮੋਗਾ ਰਾਇਲ ਵੱਲੋਂ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਇਕ ਲੋੜਵੰਦ ਅਤੇ ਚੱਲਣ-ਫਿਰਣ ਤੋਂ ਅਸਮਰੱਥ ਅਪਾਹਜ ਵਿਅਕਤੀ ਨੂੰ ਵ੍ਹੀਲਚੇਅਰ ਭੇਟ ਕੀਤੀ ਗਈ। ਕਲੱਬ ਵੱਲੋਂ ਕੀਤੇ ਇਸ ਉਪਰਾਲੇ ਨਾਲ ਜਿੱਥੇ ਲੋੜਵੰਦ ਵਿਅਕਤੀ ਨੂੰ ਰੋਜ਼ਾਨਾ ਜੀਵਨ ਵਿਚ ਆਉਣ-ਜਾਣ ਲਈ ਵੱਡੀ ਸਹੂਲਤ ਮਿਲੇਗੀ, ਉੱਥੇ ਹੀ ਇਹ ਉਪਰਾਲਾ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਰੋਟਰੀ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਅਮੋਲ ਸੂਦ, ਸਕੱਤਰ ਰੁਪੇਸ਼ ਮਜੀਠੀਆ, ਪ੍ਰੋਜੈਕਟ ਚੇਅਰਮੈਨ ਕਪਿਲ ਕੰਡਾ, ਰਿਪਿਨ ਸਿੰਗਲਾ, ਆਸ਼ੀਸ਼ ਅਗਰਵਾਲ, ਪੁਰਸ਼ੋਤਮ ਸ਼ਰਮਾ ਅਤੇ ਅਸ਼ਵਨੀ ਬਾਂਸਲ ਸਮੇਤ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ। ਕਲੱਬ ਮੈਂਬਰਾਂ ਵੱਲੋਂ ਸਾਂਝੇ ਤੌਰ ’ਤੇ ਲੋੜਵੰਦ ਵਿਅਕਤੀ ਨੂੰ ਵ੍ਹੀਲਚੇਅਰ ਸੌਂਪੀ ਗਈ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸੇ ਮਕਸਦ ਤਹਿਤ ਕਲੱਬ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਪ੍ਰੋਜੈਕਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਪੈਰਾਂ ’ਤੇ ਚੱਲਣ ਤੋਂ ਅਸਮਰੱਥ ਹੋਵੇ, ਉਸ ਲਈ ਵ੍ਹੀਲਚੇਅਰ ਸਿਰਫ਼ ਆਉਣ-ਜਾਣ ਦਾ ਸਾਧਨ ਨਹੀਂ ਹੁੰਦੀ, ਬਲਕਿ ਇਹ ਉਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦੇ ਕੰਮ ਕਰਨ ਵਿਚ ਆਤਮ-ਨਿਰਭਰ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਕਲੱਬ ਵੱਲੋਂ ਇਹ ਸੇਵਾ ਕਾਰਜ ਕੀਤਾ ਗਿਆ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਸਮਾਜ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਕੱਤਰ ਰੁਪੇਸ਼ ਮਜੀਠੀਆ ਅਤੇ ਪ੍ਰੋਜੈਕਟ ਚੇਅਰਮੈਨ ਕਪਿਲ ਕੰਡਾ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਨੂੰ ਦਿੱਤੀ ਗਈ ਛੋਟੀ ਜਿਹੀ ਸਹਾਇਤਾ ਵੀ ਉਸ ਦੀ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ। ਕਲੱਬ ਮੈਂਬਰਾਂ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਅੱਗੇ ਵੀ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟ ਕੀਤੇ ਜਾਂਦੇ ਰਹਿਣਗੇ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।