- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੇਟ ਟਰਾਂਸ ਪੋਰਟ ਕਮਿ ਸ਼ਨਰ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਬਾਘਾਪੁਰਾਣਾ: ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੇ ਹੁਕਮਾਂ ਅਨੁਸਾਰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬਾਘਾਪੁਰਾਣਾ ਇਲਾਕੇ ਵਿਚ ਈ-ਰਿਕਸ਼ਿਆਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਆਰਟੀਓ ਮੋਗਾ ਸਤਵਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਆਰਟੀਓ ਸ਼ਮਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਈ-ਰਿਕਸ਼ਿਆਂ ਦੇ ਦਸਤਾਵੇਜ਼ਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕਈ ਈ-ਰਿਕਸ਼ਾ ਚਾਲਕਾਂ ਕੋਲ ਵਾਹਨਾਂ ਦੀ ਰਜਿਸਟਰੇਸ਼ਨ, ਬੀਮਾ, ਫਿਟਨੈੱਸ ਅਤੇ ਹੋਰ ਲਾਜ਼ਮੀ ਦਸਤਾਵੇਜ਼ ਪੂਰੇ ਨਹੀਂ ਮਿਲੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਖ਼ਿਲਾਫ਼ ਮੋਟਰ ਵਾਹਨ ਐਕਟ ਤਹਿਤ ਮੌਕੇ ’ਤੇ ਹੀ ਚਲਾਨ ਕੀਤੇ ਗਏ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੜਕਾਂ ’ਤੇ ਬਿਨਾਂ ਕਾਨੂੰਨੀ ਦਸਤਾਵੇਜ਼ਾਂ ਦੇ ਵਾਹਨ ਚਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਏਆਰਟੀਓ ਸ਼ਮਿੰਦਰ ਸਿੰਘ ਮਾਨ ਨੇ ਕਿਹਾ ਕਿ ਹਰ ਵਾਹਨ ਦਾ ਕਾਨੂੰਨੀ ਤੌਰ ’ਤੇ ਰਜਿਸਟਰ ਹੋਣਾ ਅਤੇ ਉਸ ਨਾਲ ਸਬੰਧਤ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਵਾਹਨ ਚਾਲਕ ਨਿਯਮਾਂ ਦੀ ਪਾਲਣਾ ਕਰੇ ਤਾਂ ਸੜਕ ਹਾਦਸਿਆਂ ਵਿਚ ਵੀ ਕਾਫ਼ੀ ਕਮੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਈ-ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਹਮੇਸ਼ਾ ਆਪਣੇ ਨਾਲ ਰੱਖਣ, ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਸੜਕਾਂ ’ਤੇ ਸਾਵਧਾਨੀ ਨਾਲ ਵਾਹਨ ਚਲਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਰਟੀਓ ਮੋਗਾ ਸਤਵਿੰਦਰ ਪਾਲ ਸਿੰਘ ਨੇ ਵੀ ਈ-ਰਿਕਸ਼ਾ ਚਾਲਕਾਂ ਅਤੇ ਮਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਮਿਊਂਸਿਪਲ ਹੱਦਾਂ ਤੋਂ ਬਾਹਰ ਈ-ਰਿਕਸ਼ੇ ਚਲਾਉਣ ਦੀ ਆਗਿਆ ਨਹੀਂ ਹੈ। ਜੇਕਰ ਕੋਈ ਚਾਲਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਸੜਕਾਂ ’ਤੇ ਸੁਰੱਖਿਅਤ ਅਤੇ ਨਿਯਮਬੱਧ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।