v> ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਮਾਲਵੇ 'ਚ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਤਖਤੂਪੁਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਹਿੰਦੂਤਵ ਨੂੰ ਬੜਾਵਾ ਦੇ ਰਹੀ ਹੈ। ਮਾਨ ਨੇ ਕਿਹਾ ਕਿ ਅਸੀਂ ਇਸ ਕਾਨੂੰਨ ਨੂੰ ਨਹੀਂ ਮੰਨਦੇ। ਉਨ੍ਹਾਂ ਹਾਜ਼ਰ ਪਾਰਟੀ ਵਰਕਰਾਂ ਤੇ ਸੰਗਤ ਨੂੰ 25 ਜਨਵਰੀ ਨੂੰ ਮੁਕੰਮਲ ਪੰਜਾਬ ਬੰਦ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਸ ਦਿਨ ਪੰਜਾਬ ਨੂੰ ਬੰਦ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਦੋਂ ਸਿਮਰਨਜੀਤ ਸਿੰਘ ਮਾਨ ਸਟੇਜ਼ 'ਤੇ ਸੰਬੋਧਨ ਕਰ ਰਹੇ ਸਨ ਤਾਂ ਹਾਜਰ ਪੰਡਾਲ 'ਚ ਖਾਲਿਸਤਾਨ ਪੱਖੀ ਨਾਅਰੇ ਵੀ ਲੱਗਦੇ ਰਹੇ।

Posted By: Amita Verma