- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਵਿਦਿਆ ਕੌਰ ਦਾ ਦੇਹਾਂਤ ਹੋ ਗਿਆ। ਮਾਤਾ ਵਿਦਿਆ ਕੌਰ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮਪਤਨੀ ਸਨ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਵਿਦਿਆ ਕੌਰ ਦਾ ਦੇਹਾਂਤ ਹੋ ਗਿਆ। ਮਾਤਾ ਵਿਦਿਆ ਕੌਰ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮਪਤਨੀ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਮਾਤਾ ਵਿਦਿਆ ਕੌਰ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਵਿਦਿਆ ਕੌਰ ਦਾ ਅੰਤਿਮ ਸੰਸਕਾਰ 2 ਅਕਤੂਬਰ ਸ਼ੁੱਕਰਵਾਰ ਨੂੰ ਸ਼ਾਮ 2 ਵਜੇ ਪਿੰਡ ਬਿਲਾਸਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਾਤਾ ਵਿਦਿਆ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।