ਦੁਖਦਾਈ ਖ਼ਬਰ : ਆਸਟ੍ਰੇਲੀਆ 'ਚ ਰਹਿ ਰਹੇ ਨੌਜਵਾਨ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
ਮੋਗਾ ਦੇ ਪਿੰਡ ਮੱਲੇਆਣਾ ਦੀ ਆਸਟ੍ਰੇਲੀਆ 'ਚ ਰਹਿ ਰਹੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।
Publish Date: Wed, 03 Dec 2025 11:04 AM (IST)
Updated Date: Wed, 03 Dec 2025 11:20 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮੋਗਾ ਦੇ ਪਿੰਡ ਮੱਲੇਆਣਾ ਦੀ ਆਸਟ੍ਰੇਲੀਆ 'ਚ ਰਹਿ ਰਹੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮੱਲੇਆਣਾ ਦੇ ਨੌਜਵਾਨ ਮੁੱਖਾ ਸਿੰਘ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ।
ਉਹ ਪਿਛਲੇ ਕਾਫੀ ਸਮੇਂ ਤੋਂ ਆਸਟ੍ਰੇਲੀਆ 'ਚ ਰਹਿ ਰਿਹਾ ਸੀ। ਇਸ ਦੁੱਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਮ੍ਰਿਤਕ ਮੁੱਖਾ ਸਿੰਘ ਆਪਣੇ ਪਿੱਛੇ ਪਤਨੀ ਦੋ ਬੱਚੇ ਤੇ ਬਿਰਧ ਮਾਪਿਆਂ ਨੂੰ ਛੱਡ ਗਿਆ ਹੈ।