- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਤਲਵੰਡੀ ਨੌ ਬਹਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਹੈੱਡ ਗ੍ਰੰਥੀ ਅਤੇ ਪ੍ਰਸਿੱਧ ਕਵੀਸ਼ਰ ਬਾਬਾ ਬਿਕਰਮਜੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਤਲਵੰਡੀ ਨੌ ਬਹਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਹੈੱਡ ਗ੍ਰੰਥੀ ਅਤੇ ਪ੍ਰਸਿੱਧ ਕਵੀਸ਼ਰ ਬਾਬਾ ਬਿਕਰਮਜੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਬਾਬਾ ਬਿਕਰਮਜੀਤ ਸਿੰਘ ਪਿਛਲੇ ਲਗਭਗ ਇਕ ਸਾਲ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਸਨ। ਉਹ ਲਗਾਤਾਰ ਆਪਣਾ ਇਲਾਜ ਕਰਵਾ ਰਹੇ ਸਨ ਅਤੇ ਬਿਮਾਰੀ ਨਾਲ ਜ਼ਿੰਦਗੀ ਦੀ ਜੰਗ ਲੜ ਰਹੇ ਸਨ। ਪਰਿਵਾਰਕ ਮੈਂਬਰਾਂ ਅਤੇ ਸ਼ੁਭਚਿੰਤਕਾਂ ਨੂੰ ਉਮੀਦ ਸੀ ਕਿ ਉਹ ਸਿਹਤਯਾਬ ਹੋ ਕੇ ਮੁੜ ਆਪਣੇ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜਾਂ ਵਿੱਚ ਸਰਗਰਮ ਹੋਣਗੇ ਪਰ ਬੀਤੀ ਰਾਤ ਉਹ ਜ਼ਿੰਦਗੀ ਦੀ ਇਸ ਜੰਗ ਵਿੱਚ ਹਾਰ ਗਏ ਅਤੇ ਆਪਣੇ ਗ੍ਰਹਿ ਵਿਖੇ ਆਖਰੀ ਸਾਹ ਲਏ।
ਬਾਬਾ ਬਿਕਰਮਜੀਤ ਸਿੰਘ ਪਿੰਡ ਦੇ ਹੈੱਡ ਗ੍ਰੰਥੀ ਹੋਣ ਦੇ ਨਾਲ-ਨਾਲ ਕਵੀਸ਼ਰੀ ਦੇ ਖੇਤਰ ਵਿੱਚ ਵੀ ਵਿਸ਼ੇਸ਼ ਪਛਾਣ ਰੱਖਦੇ ਸਨ। ਉਹ ਆਪਣੀ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ, ਗੁਰੂ ਸਾਹਿਬਾਨ ਅਤੇ ਧਾਰਮਿਕ ਪ੍ਰੰਪਰਾਵਾਂ ਦਾ ਪ੍ਰਚਾਰ ਕਰਦੇ ਰਹੇ। ਉਨ੍ਹਾਂ ਦੇ ਵਿਛੋੜੇ ਨਾਲ ਧਾਰਮਿਕ ਅਤੇ ਕਵੀਸ਼ਰੀ ਦੇ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਬੇਹੱਦ ਗਮਗੀਨ ਮਾਹੌਲ ਵਿਚ ਕੀਤਾ ਗਿਆ। ਇਸ ਮੌਕੇ ਹਰ ਅੱਖ ਨਮ ਸੀ ਅਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਨੰਬਰਦਾਰ ਬਚਿੱਤਰ ਸਿੰਘ, ਸਾਬਕਾ ਸਰਪੰਚ ਗੁਰਸ਼ਰਨ ਸਿੰਘ, ਕਿਸਾਨ ਆਗੂ ਜਗੀਰ ਸਿੰਘ ਕਮਾਸ, ਮੇਜਰ ਸਿੰਘ ਸਿੱਧੂ, ਮਹਿਲ ਦਾਸ ਸ਼ਰਮਾ, ਦਵਿੰਦਰ ਪਾਲ ਸ਼ਰਮਾ, ਮੈਂਬਰ ਪੰਚਾਇਤ ਰੋਸ਼ਨ ਸ਼ਰਮਾਂ, ਲਖਵਿੰਦਰ ਸਿੰਘ ਆਸਲ, ਜੱਸ ਆਸਲ ਅਤੇ ਬਾਬਾ ਰਣਬੀਰ ਸਿੰਘ, ਗੁਰਮਿਹਰ ਸਿੰਘ ਸੰਧੂ ਸਮੇਤ ਪਿੰਡ ਵਾਸੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।