- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵੱਡੇ ਭਰਾ ਕੁਝ ਦਿਨ ਬਿਮਾਰ ਹੋਣ ਕਰਕੇ ਉਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਿਲਾਸਪੁਰ ਵਿਖੇ ਅੱਜ(ਬੁੱਧਵਾਰ) ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਪ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ।
ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵੱਡੇ ਭਰਾ ਕੁਝ ਦਿਨ ਬਿਮਾਰ ਹੋਣ ਕਰਕੇ ਉਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਿਲਾਸਪੁਰ ਵਿਖੇ ਅੱਜ(ਬੁੱਧਵਾਰ) ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਵਿਧਾਇਕ ਮਨਜੀਤ ਬਿਲਾਸਪੁਰ ਨਾਲ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ। ਇਥੇ ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਰੰਗਮੰਚ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਕੁਝ ਸਮਾਂ ਪੱਤਰਕਾਰੀ ਵੀ ਕੀਤੀ ਹੈ। ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਦੇਹਾਂਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।