- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਵਿੱਚ ਉਸ ਸਮੇਂ ਵੱਡਾ ਦੁਖਦਾਈ ਹਾਦਸਾ ਵਾਪਰ ਗਿਆ, ਜਦੋਂ ਖੇਤਾਂ ਵਿੱਚ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ। ਹਾਦਸੇ ਵਿੱਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ, ਬੱਧਨੀ ਕਲਾਂ : ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਵਿੱਚ ਉਸ ਸਮੇਂ ਵੱਡਾ ਦੁਖਦਾਈ ਹਾਦਸਾ ਵਾਪਰ ਗਿਆ, ਜਦੋਂ ਖੇਤਾਂ ਵਿੱਚ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ। ਹਾਦਸੇ ਵਿੱਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਪੋਲਾ ਸਿੰਘ ਅਤੇ ਚੰਦ ਸਿੰਘ ਪੁੱਤਰ ਕਾਕਾ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਖੇਤ ਵਿੱਚ ਕੰਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ। ਹਾਦਸਾ ਇੰਨਾ ਗੰਭੀਰ ਸੀ ਕਿ ਦੋਵਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਵਿੱਚ ਹਾਹਾਕਾਰ ਮੱਚ ਗਈ ਅਤੇ ਲੋਕ ਘਟਨਾ ਸਥਾਨ ਵੱਲ ਪਹੁੰਚਣ ਲੱਗੇ।
ਦੋ ਵਿਅਕਤੀਆਂ ਦੀ ਇਕੱਠੇ ਹੋਈ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਵਿੱਚ ਫੈਲੀ ਤਾਂ ਪੂਰਾ ਰਾਊਕੇ ਕਲਾਂ ਪਿੰਡ ਸੋਗ ਵਿੱਚ ਡੁੱਬ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਾਸੀਆਂ ਵੱਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।