ਵਿ0ਸ਼ਵ ਪੰਜਾਬੀ ਕਾਨਫਰੰਸ ’ਚ ਸਾਧੂ ਰਾਮ ਲੰਗੇਆਣਾ ਨੇ ਕੀਤੀ ਰਿਪੋਰਟ ਪੇਸ਼
ਵਿਸ਼ਵ ਪੰਜਾਬੀ ਸਭਾ ਕੈਨੇਡਾ
Publish Date: Fri, 23 Oct 2026 04:37 PM (IST)
Updated Date: Fri, 23 Oct 2026 04:39 PM (IST)
ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਇਕਾਈ ਦੇ ਪ੍ਰਧਾਨ ਸਮਾਜ ਸੇਵੀ ਉੱਘੇ ਉਦਯੋਗਪਤੀ ਸਤਬੀਰ ਸਿੰਘ ਸਿਫਰ ਦੇ ਸਹਿਯੋਗ ਅਤੇ ਅਗਵਾਈ ਵਿਚ ਪੰਜਾਬ ਪ੍ਰਧਾਨ ਦਲਬੀਰ ਸਿੰਘ ਰਿਆੜ ਅਤੇ ਰਾਜਵੀਰ ਸੰਧੂ ਦੀ ਨਿਗਰਾਨੀ ਵਿਚ ਪੰਜਾਬ ਵਿਚ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਬਹੁਤ ਹੀ ਸ਼ਾਨਦਾਰ ਕੰਮ ਹੋ ਰਿਹਾ ਹੈ। ਜੋ ਕਿ ਬਹੁਤ ਹੀ ਕਾਬਲੇ ਤਾਰੀਫ ਹੈ ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ਼ ਦਲਬੀਰ ਸਿੰਘ ਕਥੂਰੀਆ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਹੋਈ ਸੱਤਵੀਂ ਵਿਸ਼ਵ ਪੰਜਾਬੀ ਕਾਰਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ/ਪੰਜਾਬ ਵਿਚ ਉਨ੍ਹਾਂ ਦੀ ਟੀਮ ਬਹੁਤ ਵਧੀਆ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਉੱਘੇ ਸਾਹਿਤਕਾਰ ਡਾ. ਸਾਧੂ ਰਾਮ ਲੰਗੇਆਣਾ ਚੀਫ ਸਕੱਤਰ ਮਾਲਵਾ ਜ਼ੋਨ ਪੰਜਾਬ ਵਿਸ਼ੇਸ਼ ਤੌਰ ’ਤੇ ਸੱਤਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਕੈਨੇਡਾ ਪਹੁੰਚੇ ਅਤੇ ਬਰੈਂਪਟਨ ਦੇ ਵਿਸ਼ਵ ਪੰਜਾਬੀ ਭਵਨ ਵਿਚ ਹੋਈ ਕਾਨਫਰੰਸ ਵਿਚ ਹਿੱਸਾ ਲਿਆ ਅਤੇ ਮਾਲਵਾ ਜ਼ੋਨ ਪੰਜਾਬ ਵੱਲੋਂ ਕੀਤੇ ਕੰੰਮਾਂ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ’ਤੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।