- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀ ਕਾ ਲਜ ਫਾਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਐੱਸਡੀ ਕਾਲਜ ਫਾਰ ਵੋਮੈਨ ਮੋਗਾ ਵਿਖੇ ਕਰਵਾਚੌਥ ਦੇ ਸ਼ੁਭ ਅਵਸਰ ’ਤੇ ਸੱਜਦਾ ਸੁਹਾਗ ਕਲਾ ਕ੍ਰਿਤੀ-2026 ਮੇਲੇ ਦਾ ਆਯੋਜਨ ਬੜੇ ਉਤਸ਼ਾਹ ਅਤੇ ਉਮੰਗ ਨਾਲ ਕੀਤਾ ਗਿਆ। ਮੇਲੇ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਮੇਲੇ ਵਿਚ ਲੱਗੀਆਂ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਦੀ ਸਿਰਜਣਾਤਮਕਤਾ, ਮਿਹਨਤ ਅਤੇ ਕਲਾਤਮਕ ਯੋਗਤਾ ਦੀ ਸ਼ਲਾਘਾ ਕੀਤੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਨਵੇਂ ਹੁਨਰ ਸਿੱਖਣ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂੰ ਹੋਣ ਲਈ ਉਤਸ਼ਾਹਿਤ ਕਰਦੇ ਹਨ। ਇਹ ਗਤੀਵਿਧੀਆਂ ਵਿਦਿਆਰਥਣਾਂ ਵਿਚ ਆਤਮ-ਵਿਸ਼ਵਾਸ ਅਤੇ ਉੱਦਮੀ ਸੋਚ ਨੂੰ ਵੀ ਵਿਕਸਿਤ ਕਰਦੀਆਂ ਹਨ। ਮੇਲੇ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਕਲਾਤਮਕ ਅਤੇ ਸਜਾਵਟੀ ਵਸਤਾਂ ਸਨ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਵੀ ਲਗਾਈਆਂ ਗਈਆਂ, ਜਿੰਨ੍ਹਾਂ ਨੇ ਮੇਲੇ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਗਿਆ। ਇਸ ਮੌਕੇ ਮਿਸਿਜ਼ ਰਸ਼ਮੀ ਸਿੰਘਲ, ਮਿਸਿਜ਼ ਰਾਖੀ ਸਿੰਘਲ, ਮਿਸਿਜ਼ ਸੋਨਾਨਸ਼ੀ, ਮਿਸਿਜ਼ ਕਾਜਲ ਕਪੂਰ, ਸਮੂਹ ਕਾਲਜ ਸਟਾਫ਼ ਅਤੇ ਐੱਸਡੀ ਸਕੂਲ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਸਮਾਗਮ ਦਾ ਆਯੋਜਨ ਸਹਾਇਕ ਪ੍ਰੋਫੈਸਰ ਮਨਦੀਪ ਸ਼ਰਮਾ, ਸਹਾਇਕ ਪ੍ਰੋਫੈਸਰ ਰਮਨਪ੍ਰੀਤ ਕੌਰ, ਸਹਾਇਕ ਪ੍ਰੋਫ਼ੈਸਰ ਨਮਿਤਾ ਬਰਮਨ, ਸਹਾਇਕ ਪ੍ਰੋਫ਼ੈਸਰ ਚਰਨਜੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਸ਼ਰਨਦੀਪ ਕੌਰ ਵੱਲੋਂ ਕੀਤਾ।