
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ੋਨ ਡਰੋਲੀ ਭਾਈ ਦੀਆਂ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਜ਼ੋਨ ਡਰੋਲੀ ਭਾਈ ਦੀਆਂ ਜ਼ੋਨ ਖੇਡਾਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਜੋਨ ਸਕੱਤਰ ਸ. ਇਕਬਾਲ ਸਿੰਘ, ਡੀਪੀਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸਮੁੱਚੀ ਜ਼ੋਨਲ ਕਮੇਟੀ ਦੇ ਮੈਂਬਰ ਹਾਜ਼ਰ ਸਨ। ਜ਼ੋਨ ਖੇਡਾਂ ਵਿਚ ਲਗਭਗ 30 ਤੋਂ 40 ਸਕੂਲਾਂ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਜ਼ੋਨ ਪੱਧਰੀ ਖੇਡਾਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਕਬੱਡੀ ਅਤੇ ਰੱਸਾਕਸੀ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਅੰਡਰ-17 ਸਾਲ ਲੜਕਿਆਂ ਦੀ ਕਬੱਡੀ ਨੈਸ਼ਨਲ ਸ਼ੈਲੀ ਵਿਚ ਸਲ੍ਹੀਣਾ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਸਾਲ ਲੜਕੀਆਂ ਦੀ ਕਬੱਡੀ ਸਰਕਲ ਸ਼ੈਲੀ ਵਿਚ ਵੀ ਸਕੂਲ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ। ਅੰਡਰ-19 ਲੜਕੀਆਂ ਦੀ ਰੱਸਾਕਸੀ ਵਿਚ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਨੇ ਵੀ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਬੱਡੀ ਸਰਕਲ ਅਤੇ ਨੈਸ਼ਨਲ ਦੋਵਾਂ ਸ਼ੈਲੀਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-19 ਲੜਕਿਆਂ ਦੀ ਕਬੱਡੀ ਸਰਕਲ ਸ਼ੈਲੀ ਵਿਚ ਸਕੂਲ ਦੀ ਟੀਮ ਨੇ ਦੂਜਾ ਸਥਾਨ, ਜਦਕਿ ਰੱਸਾਕਸੀ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਖਿਡਾਰੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਪ੍ਰਿੰਸੀਪਲ ਅਤੇ ਜ਼ੋਨ ਪ੍ਰਧਾਨ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਖਿਡਾਰੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਡੀਪੀਈ ਅਧਿਆਪਕ, ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖਿਡਾਰੀਆਂ ਦੀ ਇਸ ਉਪਲਬਧੀ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਲਗਾਤਾਰ ਮਿਹਨਤ ਦਾ ਵੱਡਾ ਯੋਗਦਾਨ ਹੈ। ਸਕੂਲ ਦੇ ਬੱਚਿਆਂ ਨੇ ਨਾ ਸਿਰਫ਼ ਜ਼ੋਨ ਪੱਧਰ ’ਤੇ ਸਗੋਂ ਰਾਜ ਪੱਧਰ ’ਤੇ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ ਵੀ ਡੀਪੀਈ ਅਧਿਆਪਕ ਦੀ ਅਗਵਾਈ ਅਤੇ ਖਿਡਾਰੀਆਂ ਦੀ ਮਿਹਨਤ ਸਦਕਾ ਸਕੂਲ ਦੇ ਪੰਜ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ਵਿਚ ਭਾਗ ਲਿਆ ਸੀ। ਇਸ ਤੋਂ ਇਲਾਵਾ ਸਕੂਲ ਦੇ ਇਕ ਹੋਣਹਾਰ ਖਿਡਾਰੀ ਨੇ ਰਾਜ ਪੱਧਰ ’ਤੇ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਸੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪਿਛਲੇ ਅਤੇ ਮੌਜੂਦਾ ਸਾਲ ਦੌਰਾਨ ਸਰਕਾਰੀ ਸਕੂਲਾਂ ’ਚੋਂ ਸਭ ਤੋਂ ਵੱਧ ਖੇਡ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਕੂਲਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲ੍ਹੀਣਾ ਦਾ ਨਾਮ ਮਾਣ ਨਾਲ ਲਿਆ ਜਾ ਰਿਹਾ ਹੈ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਜੋਨ ਸਕੱਤਰ ਇਕਬਾਲ ਸਿੰਘ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਜਿੱਤਾਂ ਬੱਚਿਆਂ ਲਈ ਅੱਗੇ ਵਧਣ ਦਾ ਰਾਹ ਖੋਲ੍ਹਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਲੀਣਾ ਸਕੂਲ ਦੇ ਖਿਡਾਰੀ ਆਉਣ ਵਾਲੇ ਸਮੇਂ ’ਚ ਜ਼ਿਲ੍ਹਾ, ਰਾਜ ਅਤੇ ਕੌਮੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਰੌਸ਼ਨ ਕਰਨਗੇ। ਸਕੂਲ ਦੇ ਖੇਡ ਅਧਿਆਪਕ, ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਸਲੀਣਾ ਸਕੂਲ ਦੀਆਂ ਇਨ੍ਹਾਂ ਲਗਾਤਾਰ ਖੇਡ ਪ੍ਰਾਪਤੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ ਅਤੇ ਸਹੀ ਰਹਿਨੁਮਾਈ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਖੇਡਾਂ ਦੇ ਖੇਤਰ ’ਚ ਵੱਡੀਆਂ ਮੱਲਾਂ ਮਾਰ ਸਕਦੇ ਹਨ।