- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਭਵਨ ਮੋਗਾ ਵਿਖੇ ਮੱਘ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਵਿਸ਼ਵਕਰਮਾ ਭਵਨ ਮੋਗਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਭਾਵਨਾ ਸਹਿਤ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖਵਾਕ ਅਤੇ ਮਹੀਨੇ ਮੱਘਰ ਸਰਵਨ ਕਰਵਾਇਆ ਅਤੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਹਜੂਰੀ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਉਨ੍ਹਾਂ ਮੱਘਰ ਮਹੀਨੇ ਦੀ ਕਥਾ ਕੀਤੀ। ਇਸ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ, ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਮੋਗਾ, ਰਾਜਾ ਸਿੰਘ ਭਾਰਤ ਵਾਲੇ ਤੇ ਚੰਮਕੌਰ ਸਿੰਘ ਝੰਡੇਆਣਾ, ਮਾਸਟਰ ਇੰਦਰਜੀਤ ਸਿੰਘ ਸਾਬਕਾ ਪ੍ਰਧਾਨ ਨੇ ਵਿਸ਼ਵਕਰਮਾ ਦਿਵਸ ਸਮਾਗਮ ਲਈ ਸਹਿਯੋਗੀ ਸੰਸਥਾਵਾਂ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਸਾਬਕਾ ਪ੍ਰਧਾਨ, ਗੁਰਨਾਮ ਸਿੰਘ ਲੱਵਲੀ, ਮਹਿੰਦਰ ਸਿੰਘ ਕਲਸੀ, ਸ਼ਰਨਜੀਤ ਸਿੰਘ ਝੰਡੇਆਣਾ, ਕੁਲਵੰਤ ਸਿੰਘ ਰਾਮਗੜ੍ਹੀਆ, ਸ਼ਰਨਜੀਤ ਸਿੰਘ ਜੰਡੂ, ਅਵਤਾਰ ਸਿੰਘ ਵਿਰਦੀ, ਮਨਜੀਤ ਸਿੰਘ ਜੱਬਲ, ਪਰਮਜੀਤ ਸਿੰਘ ਬਿੱਟੂ, ਜੋਗਿੰਦਰ ਸਿੰਘ ਕੋਕਰੀ, ਗੁਰਮੇਲ ਸਿੰਘ, ਜਸਪਾਲ ਸਿੰਘ, ਹਰਮਨ ਸਿੰਘ ਬੀਬੀ ਜਗਜੀਤ ਕੌਰ ਤੇ ਭਾਈ ਪੂਰਨਭਗਤ ਸਿੰਘ ਦਾ ਸਨਮਾਨ ਕੀਤਾ ਅਤੇ ਅਖ਼ੀਰ ਵਿਚ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ।