- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੇਰੇ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਨਗਰ ਨਿਗਮ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਹੋਈ ਮੀਟਿੰਗ ਵਿੱਚ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਜਾਰੀ ਰੱਖਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ। ਇਸ ਤੋਂ ਬਾਅਦ ਕਰਮਚਾਰੀ ਇਕੱਠੇ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚੇ ਅਤੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਵਕੀਲ ਮਹਿਰੋਂ, ਮੋਗਾ: ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਵੀਰਵਾਰ ਨੂੰ ਹੋਰ ਤਿੱਖੀ ਹੋ ਗਈ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਤੇ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਕਰਮਚਾਰੀਆਂ ਨੇ ਮੋਗਾ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਣ ਦਾ ਐਲਾਨ ਕੀਤਾ, ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ ਅਤੇ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ।
ਸਵੇਰੇ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਨਗਰ ਨਿਗਮ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਹੋਈ ਮੀਟਿੰਗ ਵਿੱਚ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਜਾਰੀ ਰੱਖਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ। ਇਸ ਤੋਂ ਬਾਅਦ ਕਰਮਚਾਰੀ ਇਕੱਠੇ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚੇ ਅਤੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜਨਰਲ ਸਕੱਤਰ ਨਰੋਤਮ ਬੋਹਤ ਨੇ ਦੱਸਿਆ ਕਿ ਯੂਨੀਅਨ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਸਰਕਾਰ ਤੱਕ ਆਪਣੀਆਂ ਮੰਗਾਂ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ, ਕਾਲਜ, ਹਸਪਤਾਲ, ਮੈਡੀਕਲ ਸਟੋਰ, ਪੈਟਰੋਲ ਪੰਪ, ਦੁੱਧ ਦੀਆਂ ਡੇਅਰੀਆਂ, ਬੈਂਕ, ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਤੇ ਨਿੱਜੀ ਬੱਸ ਸੇਵਾਵਾਂ ਨੂੰ ਬੰਦ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।