ਅਕਾਲੀ ਦਲ ਨੇ ਸ਼ਹੀਦਾਂ ਨੂੰ ਸ਼ਰਧ ਦੇ ਫੁੱਲ ਕੀਤੇ ਭੇਟ
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ
Publish Date: Tue, 24 Mar 2026 05:06 PM (IST)
Updated Date: Wed, 25 Mar 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਸਥਿਤ ਸੰਨੀ ਟਾਵਰ ’ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੀ ਟੀਮ ਨਾਲ ਇਕੱਤਰ ਹੋਕੇ ਦੇਸ਼ ਦੀ ਆਜ਼ਾਦੀ ਦੇ ਸਾਹ ਅਸਵਾਰ ਅਤੇ ਦੇਸ਼ ਦੀ ਖਾਤਰ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੋਰੀ ਸਲਤਨਤ ਤੋਂ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਪ੍ਰਵਾਨੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਨੂੰ ਗੋਰੀ ਹਕੂਮਤ ਨੇ 23 ਮਾਰਚ 1931 ਨੂੰ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਅਸੈਂਬਲੀ ’ਤੇ ਬੰਬ ਸੁੱਟਣ ਕਰਕੇ ਫਾਂਸੀ ਦੇ ਦਿੱਤੀ ਗਈ ਅਤੇ ਭਗਤ ਸਿੰਘ ਅਤੇ ਉਨ੍ਹਾਂ ਨੇ ਇਸ ਸਜ਼ਾ ਨੂੰ ਸਿਰਮੱਥੇ ਪ੍ਰਵਾਨ ਕੀਤਾ ਅਤੇ ਹੱਸਕੇ ਫਾਂਸੀ ਦਾ ਰੱਸਾ ਚੁੰਮਿਆ ਅਤੇ ਕਿਹਾ ਸੀ ਕਿ ਦੇਸ਼ ਦੀ ਆਜ਼ਾਦੀ ਲਈ ਇਸ ਤੋਂ ਵੱਡੀ ਕੋਈ ਵੀ ਸਜ਼ਾ ਨਹੀਂ ਅਤੇ ਅੱਜ ਅਸੀਂ ਜੇਕਰ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤਾਂ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀ ਸਦੀਵੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਪ੍ਰੇਰਨਾਸ੍ਰੋਤ ਰਹੇਗੀ ਕਿ ਕਿਵੇਂ ਸਾਡੇ ਦੇਸ਼ ਦੇ ਮਰਜੀਵੜਿਆਂ ਨੇ ਸਾਡੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਉਹ ਦੇਸ ਦੀ ਆਜ਼ਾਦੀ ਦੇ ਸਿਤਾਰੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਆਪਣੇ ਆਪ ਵਿਚ ਫਖ਼ਰ ਮਹਿਸੂਸ ਕਰਦੇ ਹਨ ਅਤੇ ਅੱਜ ਭਗਤ ਸਿੰਘ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਚਰਨਜੀਤ ਸਿੰਘ ਝੰਡੇਆਣਾ, ਐਡਵੋਕੇਟ ਵਿਜੇ ਧੀਰ ਮਜਦੂਰ ਆਗੂ, ਮਨਜੀਤ ਸਿੰਘ ਧੰਮੂ ਕੌਂਸਲਰ, ਗੁਰਜੰਟ ਸਿੰਘ ਰਾਮੂਵਾਲਾ, ਗੋਵਰਧਨ ਪੋਪਲੀ ਸਾਬਕਾ ਕੌਂਸਲਰ, ਰਾਜਵੰਤ ਸਿੰਘ ਮਾਹਲਾ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਗੁਰਵਿੰਦਰਜੀਤ ਸਿੰਘ ਬਬਲੂ, ਰੁਪਿੰਦਰ ਸਿੰਘ ਨਿੱਕਾ, ਪਰਮਜੀਤ ਸਿੰਘ ਨੈਸਲੇ, ਰਣਜੀਤ ਸਿੰਘ ਭਾਊ, ਦਲਜੀਤ ਸਿੰਘ ਗੋਲਡੀ, ਸੁਖਚੈਨ ਸਿੰਘ ਰਾਮੂਵਾਲਾ, ਦੇਬਸੀਸ ਮਲਿਕ, ਸੁਖਬੀਰ ਸਿੰਘ ਗਿੱਲ, ਜਸਨੂਰ ਸਿੰਘ ਗਿੱਲ ਯੂਥ ਆਗੂ, ਜਗਤਾਰ ਸਿੰਘ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ, ਗੁਰਜਿੰਦਰ ਸਿੰਘ ਧੰਮੂ, ਜਗਦੀਪ ਸਿੰਘ, ਪਰਮਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਸਫ਼ਰੀ, ਸੁਰਜੀਤ ਸਿੰਘ ਬੁੱਗਾ, ਵਿਜੇ ਕੁਮਾਰ, ਸਤੀਸ ਕੁਮਾਰ ਪਾਲੀ ਛਾਬੜਾ, ਮੇਹਰਬਾਨ ਬਿੱਟੂ, ਵਿਪਨ ਕੁਮਾਰ, ਲਖਵੀਰ ਖੋਖਰ, ਵਰਿੰਦਰ ਸਿੰਘ ਭਿੰਡਰ, ਬਲਜਿੰਦਰ ਸਿੰਘ ਕੁੱਕੂ ਆੜਤੀਆ, ਜਗਦੇਵ ਸਿੰਘ ਚਾਨੀ, ਦਵਿੰਦਰ ਸਿੰਘ ਪੀਏ ਅਤੇ ਗੁਰਵੀਰ ਸਿੰਘ ਦੁੱਨੇਕੇ ਆਦਿ ਹਾਜ਼ਰ ਸਨ।