- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਵਿਧਾਨ ਸਭਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕੇ ਦੇ ਪਿੰਡਾਂ ਵਿਚ ਬੂਥ ਵਾਈਜ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਸਬੰਧ ਵਿਚ ਉਨ੍ਹਾਂ ਪਿੰਡ ਬਘੇਲੇ ਵਾਲਾ ਵਿਚ ਡਾਕਟਰ ਸਰਬਜੀਤ ਸਿੰਘ ਸੰਘਾ ਦੇ ਗ੍ਰਹਿ ਵਿਖੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਦੇ ਹਰੇਕ ਪਿੰਡ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਬੂਥ ਵਾਈਜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਜਾਣ ਗਏ ਹਨ ਕਿ ਸੂਬੇ ਦੇ ਵਿਕਾਸ ’ਤੇ ਲੱਗਣ ਵਾਲਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਦਿੱਤਾ ਤੇ ਬਾਕੀ ਰਹਿੰਦੀ ਖੂੰਹਦੀ ਕਸਰ ਦੂਸਰੇ ਰਾਜਾਂ ਦੇ ਅਖ਼ਬਾਰਾਂ ਵਿਚ ਫਰਜ਼ੀ ਇਸ਼ਤਿਹਾਰਬਾਜ਼ੀ ’ਤੇ ਲਗਾ ਦਿੱਤੇ ਅਤੇ ਅੱਜ ਹਾਲਾਤ ਇਹ ਹਨ ਕਿ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣਾ ਚੋਣ ਮਨੋਰਥ ਪੱਤਰ ਘਰ ਘਰ ਲੈਕੇ ਜਾਵੇਗਾ ਅਤੇ ਇਹ ਮੁਹਿੰਮ 6 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਚੋਣ ਮਨੋਰਥ ਪੱਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ’ਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਤੇ ਸੂਬੇ ਪ੍ਰਤੀ ਨਵੀਆਂ ਯੋਜਨਾਵਾਂ ਤੇ ਹਰ ਵਰਗ ਲਈ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਣੀ ਸਰਕਾਰ ਆਪਣੀ ਪਾਰਟੀ ਦਾ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਹੀ ਜੁਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਨਸੀਬ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ ਚਾਹਲ, ਸੁਖਦੀਪ ਸਿੰਘ ਬਰਾੜ, ਗੁਰਤੇਜ ਸਿੰਘ, ਬਾਬਾ ਜਨਕ ਸਿੰਘ, ਬਿੱਕਰ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਵਰਕਰ ਹਾਜ਼ਰ ਸਨ।