ਸੰਤ ਜਮੀਤ ਸਿੰਘ ਚੈਰੀਟੇਬਲ ਟਰੱਸਟ ਲੋਪੋ ਵਿਖੇ ਕੈਂਪ 10 ਨੂੰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ
Publish Date: Sat, 07 Feb 2026 03:50 PM (IST)
Updated Date: Sun, 08 Feb 2026 03:59 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ 2026 ਦਿਨ ਸੋਮਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੰਤ ਬਾਬਾ ਜਮੀਤ ਸਿੰਘ ਚੈਰੀਟੇਬਲ ਟਰੱਸਟ ਲੋਪੋ ਨਿਹਾਲ ਸਿੰਘ ਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ, ਨੱਕ, ਕੰਨ, ਗਲੇ ਦੇ ਮਾਹਿਰ, ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਰੱਖਿਆ ਸੇਵਾਵਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। ਇਸ ਕੈਂਪ ਵਿਚ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਰਡ ਆਦਿ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਆਪਣੇ ਨਾਲ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਪਾਸਬੁੱਕ ਅਤੇ ਫ਼ੋਟੋ ਆਦਿ ਲੈ ਕੇ ਆਉਣ।