- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਨੇ ਡੀਸੀ ਦਫਤਰ ਅੱਗੇ ਲਾਇਆ ਧਰਨਾ
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨ, ਮਜ਼ਦੂਰ, ਮੁਲਾਜ਼ਮ, ਬਿਜ਼ਲੀ ਮੁਲਾਜ਼ਮ, ਟੈਕਨੀਕਲ ਸਰਵਿਸਿਜ਼, ਨੌਜਵਾਨ, ਸਟੂਡੈਂਟ ਅਤੇ ਸਮੂਹ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਤਿੰਨ ਘੰਟੇ 12 ਤੋਂ 3 ਵਜੇ ਤੱਕ ਧਰਨਾ ਲਗਾਇਆ ਗਿਆ। ਸਾਂਝੇ ਮੋਰਚੇ ਵੱਲੋਂ ਸੰਚਾਲਨ ਕਮੇਟੀ ਬਣਾਈ ਗਈ ਜਿਸ ਵਿੱਚ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿੱਤ ਸਕੱਤਰ ਬੀਕੇਯੂ ਉਗਰਾਹਾਂ, ਜਸਮੇਲ ਸਿੰਘ ਰਾਜਿਆਣਾ, ਜ਼ਿਲ੍ਹਾ ਪ੍ਰੈੱਸ ਸਕੱਤਰ ਕਿਰਤੀ ਕਿਸਾਨ ਯੂਨੀਅਨ, ਮੇਜਰ ਸਿੰਘ ਕਾਲੇਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ, ਆਗੂਆਂ ਨੇ ਸਟੇਜ ਸੰਚਾਲਨ ਦਾ ਪ੍ਰਬੰਧ ਚਲਾਉਂਦਿਆਂ ਹੋਇਆ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜ਼ਲੀ ਸੋਧ ਬਿੱਲ, ਬੀਜ਼ ਬਿੱਲ,ਚਾਰ ਲੇਬਰ ਕੋਡ, ਜਨਤਕ ਖੇਤਰ ਦੀਆਂ ਜਾਇਦਾਦਾਂ ਵੇਚਣ, ਮਗਨਰੇਗਾ ਨੂੰ ਜੀ ਰਾਮ ਜੀ ਤਹਿਤ ਬਦਲਣ ਅਤੇ ਮੋਰਚੇ ਦੀਆਂ ਹੋਰ ਮੰਗਾਂ ਨੂੰ ਲੈ ਕੇ ਅੱਜ ਦਾ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਜ਼ਰੀਏ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਸਮਾਰਟ ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਜਨਤਕ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਸਾਰੇ ਮਹਿਕਮਿਆਂ ਵਿਚ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ, ਕਾਰਪੋਰੇਟ ਪੱਖੀ ਬੀਜ਼ ਬਿੱਲ 2025 ਰੱਦ ਕੀਤਾ ਜਾਵੇ, ਫਸਲਾਂ ਦੀ ਐਮਐਸਪੀ ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਅਤੇ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ, ਛਿੰਦਰਪਾਲ ਕੌਰ,ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਕੁਲਦੀਪ ਕੌਰ ਬੀਕੇਯੂ ਉਗਰਾਹਾਂ, ਸੂਰਤ ਸਿੰਘ, ਕਸ਼ਮੀਰ ਸਿੰਘ , ਮੇਜ਼ਰ ਸਿੰਘ, ਜਗਦੀਸ਼ ਚਾਹਲ ਪੰਜਾਬ ਪੈਨਸ਼ਨਰਜ਼, ਕਮਲੇਸ਼ ਕੁਮਾਰ ਟੀਐਸਯੂ ਭੰਗਲ, ਰਾਜਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੌਜਵਾਨ ਭਾਰਤ ਸਭਾ, ਮੰਗਾ ਸਿੰਘ ਪੇਂਡੂ ਮਜ਼ਦੂਰ ਯੂਨੀਅਨ, ਭਜਨ ਸਿੰਘ ਸੂਬਾ ਪ੍ਰਧਾਨ , ਗੁਰਮੇਲ ਸਿੰਘ ਨਾਹਰ, ਮਨਦੀਪ ਸਿੰਘ ਰਸੂਲਪੁਰ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ , ਸੁਰਜੀਤ ਸਿੰਘ ਬੀਕੇਯੂ ਪੰਜਾਬ, ਰਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਬੀਕੇਯੂ ਲੱਖੋਵਾਲ, ਸੁਖਚੈਨ ਸਿੰਘ ਰਾਮਾ ਬੀਕੇਯੂ, ਸੁਰਜੀਤ ਸਿੰਘ ਗੱਗੜਾ, ਸ਼ੇਰ ਸਿੰਘ ਦੌਲਤਪੁਰਾ ਮਗਨਰੇਗਾ, ਅਮਨਪ੍ਰੀਤ ਸਿੰਘ , ਹਰਪ੍ਰੀਤ ਸਿੰਘ ਬਾਘਾਪੁਰਾਣਾ, ਜਗਜੀਤ ਸਿੰਘ ਕਿਸਾਨ ਸਭਾ, ਸਵਰਨ ਸਿੰਘ ਸੂਬਾ ਆਗੂ , ਬਲੌਰ ਸਿੰਘ ਬੀਕੇਯੂ ਉਗਰਾਹਾਂ , ਜਸਮੇਲ ਸਿੰਘ ਰਾਜਿਆਣਾ ਜ਼ਿਲ੍ਹਾ ਪ੍ਰੈੱਸ ਸਕੱਤਰ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।