- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਵਿਭਾਗ ਮੋਗਾ ਵੱਲੋਂ ਨਿਰਮੋਹੀ ਕੁਸ਼ਟ ਆਸ਼ਰਮ ਦੇ ਪ੍ਰਧਾਨ ਵਰਿੰਦਰ ਕੁਮਾਰ ਨੂੰ ਬੂਟ ਦਿਤੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਰਦੀਆਂ ਦੌਰਾਨ ਪੈਰਾਂ ਦੀ ਸੁਰੱਖਿਆ ਅਤੇ ਜ਼ਰੂਰੀ ਸਹੂਲਤ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਡਾ. ਰੀਤੂ ਜੈਨ, ਜ਼ਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਮੋਗਾ ਨੇ ਕਿਹਾ ਕਿ ਕੁਸ਼ਟ ਰੋਗ ਇਕ ਇਲਾਜਯੋਗ ਬਿਮਾਰੀ ਹੈ ਅਤੇ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ। ਡਾ. ਜਸਪ੍ਰੀਤ ਕੌਰ ਡੀਐੱਲਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੁਸ਼ਟ ਰੋਗ ਦੇ ਲੱਛਣ ਦਿਖਾਈ ਦੇਣ ’ਤੇ ਬਿਨ੍ਹਾਂ ਕਿਸੇ ਝਿਜਕ ਦੇ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਉਪਿੰਦਰਜੀਤ ਸਿੰਘ ਜ਼ਿਲਾ ਟੀਕਾਕਰਨ ਅਧਿਕਾਰੀ,ਡਾ ਗੁਰਵਰਿੰਦਰ ਸਿੰਘ ਕਾਰਜਕਾਰੀ ਐੱਸਐੱਮਓ, ਡਾ. ਸੁਮੀ ਐਪੀਡਿਮੋਲੋਜਿਸਟ, ਅਮਨਦੀਪ ਸਟੈਨੋ, ਸੁਮਿਤ ਬਜਾਜ ਅਕਾਊਂਟ ਅਫ਼ਸਰ , ਹਰਜਿੰਦਰ ਕੌਰ ਬੀਈਈ ਮੀਡੀਆ ਵਿੰਗ, ਗੁਰਪ੍ਰੀਤ ਕੌਰ ਨਾਨ ਮੈਡੀਕਲ ਸੁਪਰਵਾਈਜ਼ਰ,ਪ੍ਰਵੀਨ ਕੁਮਾਰੀ ਡੀਐੱਮਈਓ, ਸੁਖਬੀਰ ਸਿੰਘ ਆਰਬੀਐੱਸਕੇ ਕੋਆਰਡੀਨੇਟਰ, ਸ਼ੁਭਮ ਕੁਮਾਰ ਆਸ਼ਾ ਕੋ ਆਰਡੀਨੇਟਰ, ਸ਼ਾਲੂ ਮਰਵਾਹਾ ਆਦਿ ਹਾਜ਼ਰ ਸਨ।