
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਮੋਗਾ ਬਲਾਕ ਸਸਸ ਸਕੂਲ ਅਜੀਤਵਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਈਓ ਅਸ਼ੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਚੱਲ ਰਹੀ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਦੁਰਾਨ ਅੱਜ ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਵੱਲੋਂ ਇਹ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੇ ਨਾਲ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ, ਪਲਵਿੰਦਰ ਸਿੰਘ ਸਰਾਂ, ਰੁਪਿੰਦਰਜੀਤ ਕੌਰ ਵੀ ਸ਼ਾਮਲ ਹੋਏ। ਇਸ ਮੌਕੇ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫ਼ਲਦਾਰ ਪੌਦੇ ਵੰਡੇ ਗਏ ਤਾਂ ਜੋ ਇਲਾਕੇ ਨੂੰ ਹਰਾ-ਭਰਾ ਬਣਾਇਆ ਜਾ ਸਕੇ।ਇਹ ਸਾਰੇ ਪੌਦਿਆ ਦੀ ਡਾ. ਦਿਨੇਸ਼ ਜੈਨ ਹੈੱਡ ਆਫ਼ ਦੀ ਡਿਪਾਰਟਮੈਂਟ ਮੈਡੀਸਨ ਵਿਭਾਗ ਡੀਐੱਮਸੀ ਲੁਧਿਆਣਾ ਦੇਵਸ਼ੇਸ਼ ਉਪਰਾਲਿਆਂ ਸਦਕਾ ਇਹ ਪਲਾਂਟੇਸ਼ਨ ਡਰਾਈਵ ਕਰਵਾਈ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਹੋਲੀ ਹਾਰਟ ਸਕੂਲ ਅਜੀਤਵਾਲ ਦੀ ਪ੍ਰਬੰਧਕ ਕਮੇਟੀ ਚੇਅਰਮੈਨ ਸ਼ੁਬਾਸ਼ ਪਲਤਾ ਅਤੇ ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਵੱਲੋਂ ਇਹ ਪੌਦੇ ਸਕੂਲ ਦੇ ਵਿਹੜੇ ਅਤੇ ਆਲੇ-ਦੁਆਲੇ ਪੂਰੇ ਉਤਸ਼ਾਹ ਨਾਲ ਲਗਾਏ ਗਏ। ਸਕੂਲ ਪ੍ਰਬੰਧਕਾਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਡਿਪਟੀ ਡੀ.ਈ.ਓ. ਸਰਦਾਰ ਗੁਰਦਿਆਲ ਸਿੰਘ ਮਠਾੜੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਨਾ ਕੇਵਲ ਧਰਤੀ ਨੂੰ ਹਰਾ-ਭਰਾ ਬਣਾਉਣ ਦਾ ਜ਼ਰੀਆ ਹੈ, ਸਗੋਂ ਇਹ ਸਾਡੀ ਆਪਣੀ ਮਾਂ ਪ੍ਰਤੀ ਆਦਰ ਅਤੇ ਸਤਿਕਾਰ ਪ੍ਰਗਟਾਉਣ ਦਾ ਵੀ ਇਕ ਬਹੁਤ ਹੀ ਪਵਿੱਤਰ ਤਰੀਕਾ ਹੈ। ਹੋਲੀ ਹਾਰਟ ਸਕੂਲ ਅਜੀਤਵਾਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਏ ਹੋਏ ਸਿੱਖਿਆ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲਗਾਏ ਗਏ ਸਾਰੇ ਪੌਦਿਆਂ ਦੀ ਯੋਗ ਸੰਭਾਲ ਕੀਤੀ ਜਾਵੇਗੀ।