- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਚਲਾਏ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਸਵੱਛਤਾ ਹੀ ਸੇਵਾ ਦੇ ਅਭਿਆਨ ਤਹਿਤ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਸਾਹਿਬ ਗੁਰਵਿੰਦਰ ਸਿੰਘ ਜੌਹਲ ਪੀਸੀਐੱਸ ਦੀ ਯੋਗ ਅਗਵਾਈ ਹੇਠ 17 ਸਤੰਬਰ 2026 ਤੋਂ 17 ਅਕਤੂਬਰ 2026 ਤੱਕ ਚਲਾਇਆ ਜਾ ਰਿਹਾ ਹੈ। ਨਗਰ ਨਿਗਮ ਮੋਗਾ ਦੀ ਸਵੱਛ ਟੀਮ ਅੱਜ ਵਲੋਂ ਰਾਜਿੰਦਰਾ ਪਬਲਿਕ ਸਕੂਲ ਵਿਖੇ ਵਿਸ਼ੇਸ਼ ਸਵੱਛਤਾ ਹੀ ਸੇਵਾ ਦੀ ਅਧੀਨ ਸਵੱਛਤਾ ਪਲੈਜ (ਸਹੁੰ) ਗਤੀਵਿਧੀ ਕਰਵਾਈ ਗਈ। ਜਿਸ ਵਿਚ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਅਤੇ ਸੈਨੇਟਰੀ ਇਸੰਪੈਕਟਰ ਅਮਰਜੀਤ, ਸੀਐੱਫ਼ ਰੇਖਾ ਰਾਣੀ ਅਤੇ ਸਵੱਛ ਭਾਰਤ ਮਿਸ਼ਨ ਦੇ ਸਾਰੇ ਮੋਟੀਵੇਟਰਾਂ ਨੇ ਰਜਿੰਦਰਾ ਸਕੂਲ ਦੇ ਅਧਿਆਪਕਾਂ ਤੇ ਸਕੂਲੀ ਵਿਦਿਆਰਥੀਆਂ ਨੂੰ ਸਵੱਛਤਾ ਹੀ ਸੇਵਾ ਦੇ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਰੱਖਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਜਨਤਕ ਥਾਂਵਾਂ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਗੇਆਨਾ ਬਸਤੀ ਦੇ ਪਾਰਕ ਵਿਚ ਇਕ ਪੇੜ ਮਾਂ ਕੇ ਨਾਮ ਪ੍ਰੋਗਰਾਮ ਦੇ ਤਹਿਤ ਪੌਦੇ ਲਗਾਏ ਗਏ ਤੇ ਨਾਲ ਹੀ ਲੋਕਾਂ ਨੂੰ ਸੋਰਸ ਸੈਗਰੀਗੇਸ਼ਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲੀ ਅਧਿਆਪਕਾਂ ਅਤੇ ਬਚਿਆ ਨੇ ਸਹੁੰ ਵੀ ਚੁੱਕੀ ਗਈ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਹੋਰਨਾਂ ਨੂੰ ਵੀ ਸਫ਼ਾਈ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਅੰਤ ਵਿਚ ਸਾਰਿਆ ਨੂੰ ਅਪੀਲ ਕੀਤੀ ਗਈ ਕਿ ਉਹ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤ ਸਵੱਛਤਾ ਹੀ ਸੇਵਾ ਦੇ ਸੰਦੇਸ਼ ਨੂੰ ਘਰ ਘਰ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣ।