- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ

ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਯਤਨਸ਼ੀਲ ਸਰਾਂ ਇੰਮੀਗ੍ਰੇਸ਼ਨ : ਹਰਪਾਲ ਸਿੰਘ ਚੀਮਾ, ਪੰਜਾਬੀ ਜਾਗਰਣ ਦਾ ਉਪਰਾਲਾ ਸ਼ਲਾਘਾਯੋਗ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਉੱਚ ਸਿੱਖਿਆ ਅਤੇ ਬਿਹਤਰ ਕਰੀਅਰ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਾਂ ਇੰਮੀਗ੍ਰੇਸ਼ਨ ਨੂੰ ਚੰਡੀਗੜ੍ਹ ਵਿਖੇ ਕਰਵਾਏ ਗਏ ਪੰਜਾਬੀ ਜਾਗਰਣ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਦੂਜੀ ਵਾਰ ਵੱਕਾਰੀ ‘ਰਤਨ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਰਾਂ ਇੰਮੀਗ੍ਰੇਸ਼ਨ ਵੱਲੋਂ ਸਿੱਖਿਆ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਦਾਨ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਾਂ ਇੰਮੀਗ੍ਰੇਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਸਹੀ ਦਿਸ਼ਾ, ਸਹੀ ਸਲਾਹ ਅਤੇ ਉਨ੍ਹਾਂ ਦੇ ਭਵਿੱਖ ਨਾਲ ਸਬੰਧਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਬੇਹੱਦ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਸਰਾਂ ਇੰਮੀਗ੍ਰੇਸ਼ਨ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਉੱਚ ਸਿੱਖਿਆ ਤੇ ਕਰੀਅਰ ਲਈ ਵਿਦੇਸ਼ੀ ਮੌਕਿਆਂ ਬਾਰੇ ਮਾਰਗਦਰਸ਼ਨ ਦੇ ਰਹੀ ਹੈ। ਇਸ ਮੌਕੇ ਚੀਮਾ ਨੇ ਪੰਜਾਬੀ ਜਾਗਰਣ ਵੱਲੋਂ ‘ਰਤਨ ਪੰਜਾਬ ਦਾ’ ਐਵਾਰਡ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਮਿਹਨਤ ਅਤੇ ਸਮਾਜ ਲਈ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਦਾ ਕੰਮ ਕਰਦੇ ਹਨ। ਸਰਾਂ ਇੰਮੀਗ੍ਰੇਸ਼ਨ ਦੇ ਐੱਮਡੀ ਹਰਸਿਮਰਨਜੀਤ ਸਿੰਘ ਸਰਾਂ ਨੇ ਇਹ ਸਨਮਾਨ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਰੁਚੀ ਅਨੁਸਾਰ ਸਹੀ ਸਿੱਖਿਆ ਅਤੇ ਕਰੀਅਰ ਮਾਰਗ ਚੁਣਨ ਵਿੱਚ ਮਦਦ ਕਰਨਾ ਹੈ।
ਉਨ੍ਹਾਂ ਕਿਹਾ ਕਿ ਦੂਜੀ ਵਾਰ ਮਿਲਿਆ ਇਹ ਸਨਮਾਨ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਭਵਿੱਖ ਵਿੱਚ ਹੋਰ ਬਿਹਤਰ ਸੇਵਾਵਾਂ ਦੇਣ ਦੀ ਜ਼ਿੰਮੇਵਾਰੀ ਵੀ ਵਧੀ ਹੈ। ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੀਆਂ ਹੋਰ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ‘ਰਤਨ ਪੰਜਾਬ ਦਾ’ ਐਵਾਰਡ ਸਮਾਗਮ ਦੌਰਾਨ ਪੰਜਾਬ ਦੀ ਤਰੱਕੀ ਅਤੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਮੰਚ ਪ੍ਰਦਾਨ ਕਰਨ ਲਈ ਪੰਜਾਬੀ ਜਾਗਰਣ ਦੇ ਉਪਰਾਲੇ ਦੀ ਹਾਜ਼ਰੀਨ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਜਾਗਰਣ ਗਰੁੱਪ ਦੇ ਸੀਜੇਐੱਮ ਮਹਿੰਦਰ ਕੁਮਾਰ, ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ।