ਕੈਪਸ਼ਨ : ਵਿਧਵਾ ਅੌਰਤਾਂ ਨੂੰ ਪੈਨਸ਼ਨਾਂ ਦੇ ਚੈਕ ਤਕਸੀਮ ਕਰਦੇ ਹੋਏ ਟਰੱਸਟ ਦੀ ਮੋਗਾ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਤੇ ਹੋਰ।

ਨੰਬਰ : 17 ਮੋਗਾ 10 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਡਾ. ਐਸ.ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਵਿੱਚ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੋਗਾ ਇਕਾਈ ਵੱਲੋਂ 72ਵਾਂ ਪੈਨਸ਼ਨ ਵੰਡ ਸਮਾਗਮ ਆਪਣੇ ਬਸਤੀ ਗੋਬਿੰਦਗੜ੍ਹ, ਮੋਗਾ ਸਥਿਤ ਦਫਤਰ ਵਿੱਚ ਕੀਤਾ ਗਿਆ। ਇਸ ਮੌਕੇ 150 ਵਿਧਵਾ ਅੌਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਉਚੇਰੀ ਪੜ੍ਹਾਈ ਲਈ ਅਤੇ ਚਾਰ ਅੰਗਹੀਣ ਵਿਅਕਤੀਆਂ ਨੂੰ ਗੁਜਾਰੇ ਲਈ ਮਹੀਨਾਵਾਰ ਪੈਨਸ਼ਨ ਦੇ ਚੈਕ ਤਕਸੀਮ ਕੀਤੇ ਗਏ। ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਲਗਭਗ ਪਿਛਲੇ ਪੰਜ ਸਾਲ ਤੋਂ ਟਰੱਸਟ ਵੱਲੋਂ ਵਿਧਵਾ ਅੌਰਤਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿੰਨ੍ਹਾਂ ਦੀ ਗਿਣਤੀ ਹਰ ਮਹੀਨੇ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਇਨ੍ਹਾਂ ਅੌਰਤਾਂ ਦੇ ਬੱਚਿਆਂ ਦੀ ਉਚੇਰੀ ਪੜ੍ਹਾਈ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਪਿਤਾ ਦਾ ਸਾਇਆ ਨਾ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਅੱਧ ਵਿਚਕਾਰ ਨਾ ਰੁਕੇ। ਉਨ੍ਹਾਂ ਅੌਰਤਾਂ ਨੂੰ ਇਸ ਪੈਸੇ ਦਾ ਸਦਉਪਯੋਗ ਕਰਨ ਲਈ ਪ੍ਰੇਰਿਤ ਵੀ ਕੀਤਾ।