ਵਾਰਡ ਨੰਬਰ 15 ਦੇ ਪ੍ਰਧਾਨ ਵਜੋਂ ਸਤੀਸ਼ ਗੁਪਤਾ ਦੀ ਨਿਯੁਕਤੀ
ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ
Publish Date: Sat, 07 Mar 2026 05:08 PM (IST)
Updated Date: Sun, 08 Mar 2026 04:06 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਾਰਡ ਨੰਬਰ 15 ਵਿਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਪਾਰਟੀ ਦੇ ਸਰਗਰਮ ਵਰਕਰ ਸਤੀਸ਼ ਗੁਪਤਾ ਨੂੰ ਵਾਰਡ ਨੰਬਰ 15 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਪਾਰਟੀ ਦੇ ਜਨਰਲ ਸਕੱਤਰ ਰੋਹਿਤ ਗੁਪਤਾ ਵੱਲੋਂ ਮੰਚ ਰਾਹੀਂ ਕੀਤਾ ਗਿਆ। ਇਸ ਮੌਕੇ ਪਾਰਟੀ ਨਾਲ ਸੰਬੰਧਤ ਕਈ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ ਅਤੇ ਸਤੀਸ਼ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ਸਤੀਸ਼ ਗੁਪਤਾ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਇਮਾਨਦਾਰੀ ਨਾਲ ਕੰਮ ਕਰਦੇ ਆ ਰਹੇ ਹਨ। ਪਾਰਟੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਤੀਸ਼ ਗੁਪਤਾ ਦੀ ਅਗਵਾਈ ਹੇਠ ਵਾਰਡ ਨੰਬਰ 15 ਵਿਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣਗੇ। ਇਸ ਮੌਕੇ ਵਿਜੈ ਮਿਸ਼ਰਾ, ਰਿੰਕੂ ਗੁਪਤਾ, ਸੰਜੈ ਗੁਪਤਾ, ਰੋਹਿਤ ਕੁਮਾਰ ਗੁਪਤਾ, ਰਾਜੂ ਗੁਪਤਾ ਅਤੇ ਕੁਲਦੀਪ ਪਾਸਵਾਨ ਸਮੇਤ ਹੋਰ ਕਈ ਆਗੂ ਅਤੇ ਵਰਕਰ ਮੌਜੂਦ ਸਨ। ਸਾਰੇ ਆਗੂਆਂ ਨੇ ਸਤੀਸ਼ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸਤੀਸ਼ ਗੁਪਤਾ ਨੇ ਇਸ ਮੌਕੇ ਪਾਰਟੀ ਹਾਈਕਮਾਂਡ ਅਤੇ ਸਾਰੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ 15 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣਗੇ।