ਸਤਪਾਲ ਕੰਡਾ ਤੇ ਜਸਵੀਰ ਜੱਸੀ ਪ੍ਰਾਜੈਕਟ ਇੰਚਾਰਜ ਨਿਯੁਕਤ
ਹਿਊਮਨ ਇੰਪਾਵਰਮੈਂਟ ਸੁਸਾਇਟੀਸਤਪਾਲ ਸਿੰਘ ਕੰਡਾ ਤੇ ਜਸਵੀਰ ਕੌਰ ਜੱਸੀ।
Publish Date: Thu, 19 Feb 2026 03:28 PM (IST)
Updated Date: Fri, 20 Feb 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵੱਲੋਂ ਪ੍ਰਧਾਨ ਸੰਜੀਵ ਕੁਮਾਰ ਨਰੂਲਾ ਦੀ ਅਗਵਾਈ ਹੇਠ ਐਤਵਾਰ 1 ਮਾਰਚ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ 300 ਤੋਂ 400 ਯੂਨਿਟ ਖੂਨਦਾਨ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਜੱਸੀ ਨੂੰ ਪ੍ਰੋਜੈਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਉਹ ਸੰਗਠਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ। ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਐਤਵਾਰ 1 ਮਾਰਚ ਨੂੰ ਆਪਣੇ ਵੱਧ ਤੋਂ ਵੱਧ ਮੈਂਬਰਾਂ ਨੂੰ ਲਿਆ ਕੇ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।