- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਧਨੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਧਨੀ ਕਲਾਂ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਆਈਟੀ ਵਿੰਗ ਦੇ ਇੰਚਾਰਜ ਸਤਵੰਤ ਸਿੰਘ ਸੱਤਾ ਮੀਨੀਆਂ ਦੀ ਅਗਵਾਈ ਹੇਠ ਵੱਡਾ ਕਾਫਲਾ ਸ਼ਮੂਲੀਅਤ ਲਈ ਪਹੁੰਚਿਆ। ਇਸ ਮੌਕੇ ਵਰਕਰਾਂ ਅਤੇ ਸਮਰਥਕਾਂ ’ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਾਫਲੇ ਦੇ ਰੂਪ ਵਿਚ ਰੈਲੀ ਵਾਲੇ ਸਥਾਨ ’ਤੇ ਪਹੁੰਚ ਕੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੱਤਾ ਮੀਨੀਆਂ ਨੇ ਕਿਹਾ ਕਿ ਬੱਧਨੀ ਕਲਾਂ ਦੀ ਪੰਜਾਬ ਬਚਾਓ ਰੈਲੀ ਵਿਚ ਹੋਇਆ ਵੱਡਾ ਇਕੱਠ ਇਹ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਰੈਲੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਵਿਰੋਧੀਆਂ ਦੇ ਕਈ ਭੁਲੇਖੇ ਦੂਰ ਕਰ ਦਿੱਤੇ ਹਨ। ਸੱਤਾ ਮੀਨੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਪਾਰਟੀ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਬੱਧਨੀ ਕਲਾਂ ਦੀ ਰੈਲੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਉਨ੍ਹਾਂ ਰੈਲੀ ਵਿਚ ਸ਼ਾਮਲ ਹੋਣ ਵਾਲੇ ਸਮੂਹ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਬਹੁਤ ਮਹੱਤਵਪੂਰਨ ਹੈ। ਸੱਤਾ ਮੀਨੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹਰ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ। ਇਸ ਮੌਕੇ ਕੁਲਦੀਪ ਕੁਮਾਰ, ਪਰਗਟ ਸਿੰਘ, ਪ੍ਰਭਦੀਪ ਸਿੰਘ, ਅਵਤਾਰ ਸਿੰਘ ਤਾਰਾ, ਮੇਜਰ ਸਿੰਘ ਮੈਂਬਰ, ਸੀਟਾਂ ਸਿਮਰਾ, ਕਾਲੂ, ਪੱਪੂ ਸਿੰਘ ਸਮੇਤ ਸਮੁੱਚੀ ਸੰਗਤ ਮੀਨੀਆਂ ਹਾਜ਼ਰ ਹੋਏ।