- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੇਟ ਬੈਂਕ ਆਫ਼ ਇੰਡੀਆ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਸਬੰਧੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਸਬੀਆਈ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਸਹੂਲਤਾਂ ਸਕੂਲ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਐੱਸਬੀਆਈ ਦੇ ਖੇਤਰੀ ਦਫ਼ਤਰ ਪ੍ਰਬੰਧਕ ਮਨੋਜ ਕੁਮਾਰ ਸਿੰਘ ਬਰਨਾਲਾ, ਮੋਗਾ ਸਟੇਟ ਬੈਂਕ ਆਫ਼ ਇੰਡੀਆ ਮੇਨ ਬ੍ਰਾਂਚ ਦੇ ਸ਼ਾਖਾ ਪ੍ਰਬੰਧਕ ਰਾਜੇਸ਼ ਮਿੱਤਲ ਅਤੇ ਉਪ ਸ਼ਾਖਾ ਪ੍ਰਬੰਧਕ ਅੰਕੁਸ਼ ਬਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਬੈਂਕ ਵੱਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸਹੂਲਤ ਲਈ ਤਿਆਰ ਕਰਵਾਏ ਗਏ ਸਾਈਕਲ ਸਟੈਂਡ ਸ਼ੈੱਡ ਅਤੇ ਪੌੜੀ ਕਮਰੇ ਦੇ ਨਿਰਮਾਣ ਕਾਰਜ ਦਾ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਨੂੰ ਅਲਮਾਰੀਆਂ, ਮੇਜ਼, ਫਰਿੱਜ, ਸਾਊਂਡ ਸਿਸਟਮ ਅਤੇ ਨਿਰਵਿਘਨ ਬਿਜਲੀ ਸਪਲਾਈ ਲਈ ਇਨਵਰਟਰ ਤੇ ਬੈਟਰੀ ਵੀ ਭੇਟ ਕੀਤੀ ਗਈ। ਇਸ ਮੌਕੇ ਸ਼ਾਖਾ ਪ੍ਰਬੰਧਕ ਰਾਜੇਸ਼ ਮਿੱਤਲ ਨੇ ਕਿਹਾ ਕਿ ਐਸਬੀਆਈ ਵੱਲੋਂ ਸਿੱਖਿਆ ਦੇ ਖੇਤਰ ਨੂੰ ਹਮੇਸ਼ਾ ਮਹੱਤਵ ਦਿੱਤਾ ਜਾਂਦਾ ਹੈ। ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸੁਵਿਧਾਜਨਕ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਦੇ ਸਕੂਲ ਮੁਖੀ ਅਧਿਆਪਕਾ ਜਸਵਿੰਦਰ ਪਾਲ ਕੌਰ ਅਤੇ ਸਮੂਹ ਸਟਾਫ਼ ਵੱਲੋਂ ਐੱਸਬੀਆਈ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ। ਜਸਵਿੰਦਰ ਪਾਲ ਕੌਰ ਨੇ ਕਿਹਾ ਕਿ ਬੈਂਕ ਵੱਲੋਂ ਦਿੱਤੇ ਗਏ ਸਹਿਯੋਗ ਨਾਲ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ, ਸੁਚੱਜਾ ਅਤੇ ਆਧੁਨਿਕ ਵਾਤਾਵਰਨ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਖੇਤਰੀ ਦਫ਼ਤਰ ਪ੍ਰਬੰਧਕ ਮਨੋਜ ਕੁਮਾਰ ਸਿੰਘ ਬਰਨਾਲਾ, ਸ਼ਾਖਾ ਪ੍ਰਬੰਧਕ ਰਾਜੇਸ਼ ਮਿੱਤਲ ਅਤੇ ਉਪ ਸ਼ਾਖਾ ਪ੍ਰਬੰਧਕ ਅੰਕੁਸ਼ ਬਾਂਸਲ ਦਾ ਧੰਨਵਾਦ ਕੀਤਾ। ਇਸ ਮੌਕੇ ਪਰਮਜੀਤ ਕੌਰ, ਹਰਸ਼ ਕੁਮਾਰ ਗੋਇਲ, ਜਸਪਾਲ ਕੌਰ, ਅਮਨਦੀਪ ਕੌਰ, ਸੰਦੀਪ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।