51 ਵਿਦਿਆਰਥੀਆਂ ਨੇ ਪ੍ਰਤਿਭਾ ਖੋਜ ਪ੍ਰੀਖਿਆ ’ਚ ਲਿਆ ਹਿੱਸਾ
ਨਾਰਾਇਣ ਪ੍ਰਤਿਭਾ ਪ੍ਰਤਿਭਾ ਖੋਜ ਪ੍ਰੀਖਿਆ ਦੌਰਾਨ ਵਿਦਿਆਰਥੀ ਪ੍ਰੀਖਿਆ ਦਿੰਦੇ ਹੋਏ।
Publish Date: Sat, 31 Jan 2026 04:42 PM (IST)
Updated Date: Sun, 01 Feb 2026 04:05 AM (IST)
ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ: ਨਾਰਾਇਣ ਪ੍ਰਤਿਭਾ ਖੋਜ ਪ੍ਰੀਖਿਆ ਡਾ. ਹੇਡਗੇਵਾਰ ਸ਼ਹੀਦ ਓਮ ਪ੍ਰਕਾਸ਼ ਸਰਵਹਿਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮੋਗਾ ਵਿਖੇ ਸਫ਼ਲਤਾਪੂਰਵਕ ਕਰਵਾਈ ਗਈ। ਚੌਥੀ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਕੁੱਲ 51 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੀਖਿਆ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਆ ਭਾਰਤੀ ਵੱਲੋਂ ਨਕਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਸਰਵਹਿਤਕਾਰੀ ਵਿੱਦਿਆ ਮੰਦਰ ਜ਼ੀਰਾ ਦੇ ਪ੍ਰਿੰਸੀਪਲ ਗੁਰਬਿੰਦਰ ਸਿੰਘ ਸੁਪਰਵਾਈਜ਼ਰ ਅਤੇ ਕੁਲਵੀਰ ਸੰਸਕਾਰ ਕੇਂਦਰ ਮੁਖੀ ਮੌਜੂਦ ਸਨ। ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਵਿੱਦਿਆ ਮੰਦਰ ਦੀ ਪ੍ਰਿੰਸੀਪਲ ਪੂਨਮ ਗੋਇਲ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।