ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਾਲ ਅਧਿਕਾਰ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਤੇ ਦੱਸਿਆ ਕਿ ਬੱਚੇ ਬਹੁਤ ਕੋਮਲ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਕੋਮਲ ਭਾਵਨਾਵਾਂ ਨੂੰ ਸਮਝਦੇ ਹੋਏ ਉਨ੍ਹਾਂ ਪ੍ਰਤੀ ਨਰਮ ਦਿਲ ਵਤੀਰਾ ਅਪਨਾਉਣਾ ਚਾਹੀਦਾ ਹੈ। ਭਾਰਤ ਵਿਚ ਬਾਲ ਅਧਿਕਾਰ ਦਿਵਸ 20 ਨਵੰਬਰ ਨੂੰ ਸਾਰੇ ਬੱਚਿਆਂ ਲਈ ਅਸਲ ਮਨੁੱਖੀ ਅਧਿਕਾਰਾਂ ਉਤੇ ਮੁੜ ਵਿਚਾਰ ਕਰਨ ਲਈ ਮਨਾਇਆ ਜਾਂਦਾ ਹੈ। ਬੱਚਿਆਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰਰੋਟੈਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਹਰ ਸਾਲ 20 ਨਵੰਬਰ ਨੂੰ ਰਾਸ਼ਟਰੀ ਕਾਨਫਰੰਸ ਕਰਵਾਈ ਜਾਂਦੀ ਹੈ ਤੇ ਬੱਚਿਆਂ ਦੇ ਅਧਿਕਾਰਾਂ ਦਾ ਮੁਲੰਕਣ ਕਰਨ ਲਈ ਵੱਖ-ਵੱਖ ਪੋ੍ਗਰਾਮ ਕਰਵਾਏ ਜਾਂਦੇ ਹਨ।

ਇਸ ਦੌਰਾਨ ਪਿੰ੍ਸੀਪਲ ਹਮੀਲਿਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਲਈ ਬਣੇ ਅਧਿਕਾਰ 'ਤੇ ਕਾਨੂੰਨ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਸਾਰੇ ਮਾਪਿਆਂ ਨੂੰ ਵੀ ਆਪਣੀ ਜਿੰਮੇਵਾਰੀ ਲਈ ਜਾਗਰੂਕ ਕਰਨਾ ਵੀ ਬਾਲ ਅਧਿਕਾਰ ਦਿਵਸ ਦੇ ਹੇਠ ਆਉਂਦਾ ਹੈ। ਉਨ੍ਹਾਂ ਨੇ ਅੰਤ ਵਿਚ ਬੱਚਿਆਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।