ਸਰਕਾਰੀ ਸਕੂਲ ਲੁਹਾਰਾ ਨੂੰ ਵੈਨ ਭੇਟ ਕੀਤੀ
ਸਕੂਲ ਵਿਚ ਪੜ੍ਹਨ ਵਾਲੇ
Publish Date: Sat, 07 Feb 2026 04:00 PM (IST)
Updated Date: Sun, 08 Feb 2026 03:59 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੈਨ ਮਿਲਣ ਨਾਲ ਇਲਾਕੇ ਦੇ ਹੋਰ ਪਿੰਡਾਂ ਦੇ ਬੱਚੇ ਵੀ ਇਸ ਸਕੂਲ ਵਿਚ ਪੜ੍ਹਨ ਲਈ ਦਾਖ਼ਲ ਹੋਣਗੇ, ਇਸ ਨਾਲ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਧਰਮਕੋਟ ਦੇ ਪਿੰਡ ਲੁਹਾਰਾਂ ਦੇ ਸਰਕਾਰੀ ਹਾਈ ਸਕੂਲ ਨੂੰ ਸਕੂਲੀ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਸਕੂਲ ਵੈਨ ਸਕੂਲ ਦੇ ਮੁਖੀ ਅਤੇ ਸਮੂਹ ਸਟਾਫ਼ ਤੇ ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ਸਪੁਰਦ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਵਿਚ ਨਵੇਂ ਬਣੇ ਵਾਲੀਬਾਲ ਦੇ ਗਰਾਊਂਡ ਦਾ ਉਦਘਾਟਨ ਵੀ ਕੀਤਾ ਅਤੇ ਪਿੰਡ ਵਿਚ ਇਕ ਨਵੇਂ ਪਾਰਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮਾਨ ਸਰਕਾਰ ਸਕੂਲਾਂ ਅਤੇ ਪਿੰਡਾਂ ਸ਼ਹਿਰਾਂ ਦੇ ਵੱਧ ਤੋਂ ਵੱਧ ਵਿਕਾਸ ਲਈ ਲਗਾਤਾਰ ਸਹੂਲਤਾਂ ਪ੍ਰਦਾਨ ਕਰਨ ਵਿਚ ਲੱਗੀ ਹੋਈ ਹੈ। ਵਿਧਾਇਕ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਲੰਟੀਅਰ ਅਤੇ ਸਕੂਲ ਸਟਾਫ਼ ਵੀ ਹਾਜ਼ਰ ਸੀ।