- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਤੰਤ ਰਤਾ ਸੰਗ ਰਾਮੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਇਲਾਕੇ ਦੀ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਯਕੀਨ ਰੱਖਦੀ ਹੈ ਅਤੇ ਪੜ੍ਹਾਈ ਦੇ ਨਾਲ ਨਾਲ ਅਨੁਸ਼ਾਸਨ, ਸੇਵਾ ਭਾਵਨਾ, ਆਪਸੀ ਭਾਈਚਾਰੇ ਦੀ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਇਸ ਮਕਸਦ ਨਾਲ ਮਨਿਸਟਰੀ ਆਫ਼ ਯੂਥ ਅਫ਼ੇਅਰਜ਼ ਅਤੇ ਸਪੋਰਟਸ ਅਧੀਨ ਚੱਲ ਰਹੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਅਤੇ ਦਫ਼ਤਰ ਯੁਵਕ ਸੇਵਾਵਾਂ ਵਿਭਾਗ ਮੋਗਾ ਤੋਂ ਤਰਨਜੀਤ ਕੌਰ ਦੀ ਰਹਿਨੁਮਾਈ ਹੇਠ ਸਕੂਲ ਮੁਖੀ ਰਜਨੀ ਬਾਲਾ ਅਤੇ ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਾਬ ਸਟੇਟ ਨੂੰ ਨੈਸ਼ਨਲ ਪੱਧਰ ’ਤੇ ਪੇਸ਼ ਕਰਨ ਲਈ ਜ਼ਿਲ੍ਹਾ ਫਤਿਹਾਬਾਦ ਹਰਿਆਣਾ ਵਿਖੇ ਲੱਗ ਰਹੇ ਸੱਤ ਰੋਜ਼ਾ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਵਿਚ ਹਿੱਸਾ ਲੈਣ ਲਈ ਡਰੋਲੀ ਭਾਈ ਲੜਕੇ ਸਕੂਲ ਦੇ ਐੱਨਐੱਸਐੱਸ ਵਲੰਟੀਅਰ ਅਮਰਿੰਦਰ ਸਿੰਘ ਜਮਾਤ ਬਾਰਵੀਂ ਅਤੇ ਮਨਿੰਦਰ ਸਿੰਘ ਜਮਾਤ ਗਿਆਰਵੀਂ ਚੁਣੇ ਗਏ ਹਨ। ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਸਾਡੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਿੱਥੇ ਇਸ ਨੈਸ਼ਨਲ ਪੱਧਰ ਦੇ ਲੱਗ ਰਹੇ ਕੈਂਪ ਵਿਚ ਵੱਖ-ਵੱਖ ਸਟੇਟਾਂ ’ਚੋਂ ਵਿਦਿਆਰਥੀ ਭਾਗ ਲੈ ਰਹੇ ਹਨ, ਉੱਥੇ ਹੀ ਡਰੋਲੀ ਭਾਈ ਦੇ ਵਲੰਟੀਅਰਜ ਪੰਜਾਬ ਟੀਮ ਦੀ ਅਗਵਾਈ ਕਰਦੇ ਹੋਏ ਵੱਖ-ਵੱਖ ਰਾਜਾਂ ਦੇ ਸੱਭਿਆਚਾਰ, ਰਹਿਣ ਸਹਿਣ ਅਤੇ ਰੀਤੀ ਰਿਵਾਜਾਂ ਨੂੰ ਹੋਰ ਨੇੜਿਓਂ ਜਾਨਣ ਦੇ ਨਾਲ ਨਾਲ ਨਵੇਂ ਨਵੇਂ ਤਜ਼ੁਰਬੇ ਹਾਸਿਲ ਕਰਨ ਦਾ ਸੁਭਾਗ ਪ੍ਰਾਪਤ ਕਰਨਗੇ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਨੇ ਇਸ ਮੌਕੇ ਡਰੋਲੀ ਭਾਈ ਸਕੂਲ ਨੂੰ ਵਧਾਈ ਦਿੰਦੇ ਹੋਏ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦੰਦਿਆਂ ਕਿਹਾ ਕਿ ਅਜਿਹੇ ਨੈਸ਼ਨਲ ਕੈਂਪ ਲਈ ਮੋਗਾ ਜ਼ਿਲ੍ਹੇ ਦੇ ਵਿਦਿਆਰਥੀਆਂ ਦਾ ਚੁਣੇ ਜਾਣਾ ਮੋਗਾ ਜ਼ਿਲ੍ਹੇ ਲਈ ਹੀ ਨਹੀਂ ਬਲਕਿ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਜਿੱਥੇ ਜਾ ਕੇ ਵਿਦਿਆਰਥੀ ਰਾਸ਼ਟਰੀ ਏਕਤਾ ਦਾ ਪਾਠ ਸਿੱਖਦੇ ਹਨ ਨਾਲ ਹੀ ਦੇਸ਼ ਪ੍ਰਤੀ ਪਿਆਰ, ਅਨੁਸ਼ਾਸਨ ਅਤੇ ਸੇਵਾ ਭਾਵਨਾ ਸਿੱਖਦੇ ਹਨ, ਉੱਥੇ ਹੀ ਦੂਸਰੇ ਵਿਦਿਆਰਥੀਆਂ ਨੂੰ ਵੀ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੰਦੇ ਹਨ। ਯੁਵਕ ਸੇਵਾਵਾਂ ਵਿਭਾਗ ਮੋਗਾ ਤੋਂ ਤਰਨਜੀਤ ਕੌਰ ਅਤੇ ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਦੀ ਅਗਵਾਈ ਵਿਚ ਮੋਗਾ ਤੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਤ 9 ਮੈਂਬਰੀ ਪੰਜਾਬ ਟੀਮ ਦੇ ਵਲੰਟੀਅਰਜ਼ ਨੂੰ ਹਰਿਆਣਾ ਵਿਖੇ ਲੱਗ ਰਹੇ ਨੈਸ਼ਨਲ ਪੱਧਰ ਦੇ ਐੱਨਆਈਐੱਸ ਕੈਂਪ ਲਈ ਰਵਾਨਾ ਕੀਤਾ ਗਿਆ।