ਕੈਪਸ਼ਨ : ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਲਾਈ ਸਾਇੰਸ ਪ੍ਰਦਰਸ਼ਨੀ ਦਾ ਦਿ੍ਸ਼।

ਨੰਬਰ : 24 ਮੋਗਾ 10 ਪੀ

ਵਕੀਲ ਮਹਿਰੋਂ, ਮੋਗਾ : ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਬੱਚਿਆ ਦੇ ਭਵਿੱਖ ਨੂੰ ਸੰਵਾਰਨ ਦੇ ਮੰਤਵ ਨਾਲ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਬੱਚਿਆਂ ਨੇ ਸਾਇੰਸ ਦੇ ਵੱਖ-ਵੱਖ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਾਈ। ਜਿਸ ਵਿਚ ਬੱਚਿਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਵਿਚ ਹੋਏ ਇੰਟਰ ਹਾਊਸ ਮੁਕਾਬਲਿਆਂ ਵਿਚ ਫੈਗਰੇਂਸ ਹਾਊਸ ਨੇ ਪਹਿਲਾ, ਰੇਡੀਅੰਟ ਹਾਉਸ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿਚ ਜੋਤਿਸ਼ ਨਰਾਇਣ ਅਤੇ ਰਚਨਾ ਸੋਨੀ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਆਈਐਸਐਫ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਬੱਚਿਆ ਦੀ ਪ੍ਰਤਿਭਾ ਨੂੰ ਵੇਖ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸਦੇ ਨਾਲ ਹੀ ਬੱਚਿਆਂ ਵੱਲੋਂ ਬਣਾਏ ਮਾਡਲ ਦਾ ਦੌਰਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਸਕੂਲ ਪਿ੍ਰੰਸੀਪਲ ਸਮਰਿਤੀ ਭੱਲਾ ਨੇ ਬੱਚਿਆ ਅਤੇ ਆਏ ਮਹਿਮਾਨਾਂ ਦਾ ਸੁਆਗਤ ਕਰਦੇ ਦੱਸਿਆ ਕਿ ਬੱਚਿਆ ਵਿਚ ਬਚਪਨ ਤੋਂ ਹੀ ਸਾਇੰਟਿਸਟ ਸੋਚ ਪੈਦਾ ਕਰਨ ਅਤੇ ਸਮਾਜ ਦੇ ਆਸਪਾਸ ਦੀ ਸਮੱਸਿਆਵਾਂ ਦਾ ਹੱਲ ਟੈਕਨਾਲਾਜੀ ਦੇ ਦੁਆਰਾ ਕਿਵੇਂ ਕੀਤਾ ਜਾਵੇ ਇਸਦੇ ਲਈ ਇਸ ਦਿਸ਼ਾ ਵਿਚ ਪ੍ਰਰੇਰਿਤ ਕਰਨ ਦੇ ਮੰਤਵ ਨਾਲ ਇਹ ਮੁਕਾਬਲੇ ਕਰਵਾਏ, ਜੋ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।