ਐੱਸਸੀਆਰਟੀ ਨੇ 5ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ
ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ
Publish Date: Mon, 06 Apr 2026 03:53 PM (IST)
Updated Date: Tue, 07 Apr 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਐੱਸਸੀਆਰਟੀ ਵੱਲੋਂ 5ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਇਸ ਸਾਲ ਵੀ ਬੱਚਿਆਂ ਨੇ ਬੜੀ ਮਿਹਨਤ ਕਰਕੇ ਚੰਗੇ ਅੰਕ ਪ੍ਰਾਪਤ ਕੀਤੇ। ਪੰਜਵੀਂ ਪ੍ਰੀਖਿਆ ’ਚੋਂ ਪਾਸ ਹੋਏ ਵਿਦਿਆਰਥੀਆਂ ’ਚੋਂ ਇਸ ਸਾਲ ਸਾਹਿਲ ਨੇ 487/500, ਪਿਊਸ਼ 467/500 , ਸੋਨਮ 457/500 , ਭੂਮਿਤ 456 / 500,ਏਕਮਦੀਪ ਸਿੰਘ 451/500 ਨੇ ਕਰਮਵਾਰ ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ, ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ । ਬਾਕੀ ਸਾਰੇ ਬੱਚਿਆਂ ਨੇ ਵੀ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ’ਤੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪ੍ਰਧਾਨ ਸੁਰਿੰਦਰ ਕੌਰ ਜੱਸਲ ਨੇ ਬੱਚਿਆਂ ਵੱਲੋਂ ਚੰਗੇ ਅੰਕ ਹਾਸਲ ਕਰਕੇ ਪਾਸ ਹੋਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਸਕੂਲ ਦੇ ਸਾਰੇ ਸਟਾਫ਼ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਕੇ ਇਸ ਸ਼ਾਨਦਾਰ ਨਤੀਜੇ ਵਿਚ ਆਪਣਾ ਯੋਗਦਾਨ ਪਾਇਆ।