- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਇਲਾਕੇ ਦੇ ਪ੍ਰਸਿੱਧ ਧਾਰਮਿਕ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਸਥਾਨਕ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ, ਪਿੰਡ ਦੋਲੇਵਾਲਾ ਮਾਇਰ ਵਿਖੇ ਚੱਲ ਰਹੇ ਸਲਾਨਾ ਧਾਰਮਿਕ ਸਮਾਗਮਾਂ ਤਹਿਤ ਦੂਸਰੀ ਅਖੰਡ ਜਾਪਾਂ ਦੀ ਲੜੀ ਸ਼ਰਧਾ ਅਤੇ ਸਤਿਕਾਰ ਨਾਲ ਆਰੰਭ ਕੀਤੀ ਗਈ। ਇਸ ਮੌਕੇ ਅੱਜ 30 ਪਰਿਵਾਰਾਂ ਵੱਲੋਂ ਆਸਾ ਮਰਿਆਦਾ ਸੰਪੂਰਨ ਹੋਣ ਉਪਰੰਤ ਸ੍ਰੀ ਅਖੰਡ ਜਾਪ ਆਰੰਭ ਕਰਵਾਏ ਗਏ। ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਰਬੱਤ ਦੇ ਭਲੇ, ਦੇਸ਼-ਵਿਦੇਸ਼ ਵਿਚ ਵੱਸਦੀ ਸੰਗਤ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਤੁਲਸੀ ਦਾਸ ਜੀ ਆਪਣੇ ਸਮੇਂ ਦੌਰਾਨ ਪਾਕਿਸਤਾਨ ਦੇ 15 ਚੱਕ ਵਿਖੇ ਇਹ ਸਲਾਨਾ ਸਮਾਗਮ ਮਨਾਇਆ ਕਰਦੇ ਸਨ। ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦੀਆਂ ਪਾਵਨ ਯਾਦਾਂ ਨੂੰ ਸਮਰਪਿਤ ਇਹ ਸਮਾਗਮ ਦੋਲੇਵਾਲਾ ਮਾਇਰ ਵਿਖੇ ਲਗਾਤਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਇਲਾਕਾ ਨਿਵਾਸੀਆਂ ਅਤੇ ਵਿਦੇਸ਼ਾਂ ਵਿਚ ਵੱਸਦੇ ਐੱਨਆਰਆਈ ਪਰਿਵਾਰਾਂ ਵੱਲੋਂ ਵੀ ਹਰ ਸਾਲ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸਮਾਪਤੀ 4 ਜੁਲਾਈ ਨੂੰ ਹੋਵੇਗੀ। ਇਸ ਮੌਕੇ ਪ੍ਰਸਿੱਧ ਰਾਗੀ ਜਥੇ, ਕੀਰਤਨੀਏ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਤੇ ਬਾਬਾ ਤੁਲਸੀ ਦਾਸ ਜੀ ਦੇ ਪੁਰਾਤਨ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸਮਾਗਮ ਦੌਰਾਨ ਆਉਣ ਵਾਲੀਆਂ ਸਮੂਹ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਨਿਰੰਤਰ ਵਰਤਾਏ ਜਾਣਗੇ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿਚ ਹਾਜ਼ਰੀ ਭਰਨ, ਗੁਰਬਾਣੀ ਦਾ ਲਾਭ ਪ੍ਰਾਪਤ ਕਰਨ ਅਤੇ ਗੁਰੂ ਕੇ ਲੰਗਰ ਛਕਣ ਦੀ ਅਪੀਲ ਕੀਤੀ। ਇਸ ਮੌਕੇ ਸੇਵਾਦਾਰਾਂ ਵਿਚ ਕੁਲਵਿੰਦਰ ਸਿੰਘ ਮਨੇਸ, ਬਲਵੰਤ ਸਿੰਘ ਮੈਬਰ ਪੰਚਾਇਤ, ਸਰਪੰਚ ਇਕਬਾਲ ਸਿੰਘ, ਗੱਜਨ ਸਿੰਘ, ਚੂਹੜ ਸਿੰਘ, ਡਾ ਬਾਜ ਸਿੰਘ, ਸੈਕਟਰੀ ਇੰਦਰਜੀਤ ਸਿੰਘ, ਸਰਪੰਚ ਗੁਰਵਿੰਦਰ ਗੋਨਾ ਤਲਵੰਡੀ ਨੌ ਬਹਾਰ, ਗੁਰਪ੍ਰੀਤ ਰੰਧਾਵਾ, ਬਾਬਾ ਲੱਖੀ, ਜਗਤਾਰ ਸਿੰਘ ਮੈਬਰ ,ਸੁਖਵੰਤ ਅਲਪਾ,ਦਲਵਿੰਦਰ ਸੱਚਦੇਵਾ ਅਤੇ ਅਮਰੀਕ ਚਾਨੀ ਅਦਿ ਸੇਵਾਦਾਰ ਹਾਜ਼ਰ ਸਨ।