- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਅੱਜ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸਹਿਜ ਪਾਠ ਸੇਵਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਇਆ ਗਿਆ।ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਾਜਪਾਲ ਸਿੰਘ, ਇੰਚਾਰਜ ਅਤੇ ਬਲਵਿੰਦਰ ਸਿੰਘ, ਏਰੀਆ ਕੋਆਰਡੀਨੇਟਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਨਾਲ ਜੁੜਨ, ਸਿੱਖ ਇਤਿਹਾਸ ਨੂੰ ਜਾਣਨ ਅਤੇ ਆਪਣੇ ਜੀਵਨ ਵਿਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਧਾਰਮਿਕ ਸਿੱਖਿਆ ਮਨੁੱਖ ਨੂੰ ਸਹੀ ਰਸਤੇ ’ਤੇ ਚੱਲਣ ਅਨੁਸ਼ਾਸਨ ਵਿਚ ਰਹਿਣ ਅਤੇ ਦੂਜਿਆਂ ਨਾਲ ਪਿਆਰ ਤੇ ਸਤਿਕਾਰ ਨਾਲ ਪੇਸ਼ ਆਉਣ ਦੀ ਪ੍ਰੇਰਣਾ ਦਿੰਦੀ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਸਿੱਖਿਆ ਦੇਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਚੰਗੇ ਇਨਸਾਨ ਬਣ ਸਕਣ। ਅੰਤ ਵਿਚ ਸਕੂਲ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।