ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਸੈਮੀਨਾਰ ਕਰਵਾਇਆ
ਚੰਦਨਵਾਂ ਬਲੂਮਿੰਗ ਬਡਜ਼
Publish Date: Thu, 22 Jan 2026 03:42 PM (IST)
Updated Date: Fri, 23 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਚੰਦਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀਬੀਐਸ ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦਨਵਾਂ ਵਿਖੇ ਮਾਨਯੋਗ ਡਿਪਟੀ ਕਮੀਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਡੀਡੀਐਮਏ ਮੋਗਾ ਵੱਲੋਂ ਆਫ਼ਤ ਪ੍ਰਬੰਧਨ ਬਾਰੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ।ਪ੍ਰੋਗਰਾਮ ਦਾ ਮੁੱਖ ਟੀਚਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਭੂਚਾਲ,ਅੱਗ, ਠੰਢੀਆਂ ਹਵਾਵਾਂ ਅਤੇ ਜੈਵਿਕ ਆਫਤਾਂ ਵਰਗੀਆਂ ਐਮਰਜੈਂਸੀ ਸਥਿਤੀਆਂ ਵਿਚ ਕੀ ਕਰਨਾ ਹੈ, ਸਬੰਧੀ ਜਾਗਰੂਕ ਕਰਨਾ ਸੀ । ਰਾਮ ਚੰਦਰ ਸਲਾਹਕਾਰ ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਮੋਗਾ ਨੇ ਵਿਦਿਆਰਥੀਆਂ ਲਈ ਅਜਿਹੇ ਸਮਾਗਮਾਂ ਦੌਰਾਨ ਸੁਰੱਖਿਆ ਸੁਝਾਅ ਅਤੇ ਸਾਵਧਾਨੀ ਉਪਾਅ ਸਾਂਝੇ ਕੀਤੇ । ਸੈਸ਼ਨ ਇੰਟਰਐਕਟਿਵ ਸੀ ਅਤੇ ਮੌਜੂਦ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦੁਆਰਾ ਇਸਦਾ ਸਵਾਗਤ ਕੀਤਾ ਗਿਆ। ਮੁੱਖ ਅਧਿਆਪਕਾ ਮੈਡਮ ਸਰਬਜੀਤ ਸ਼ਰਮਾ ਦੁਆਰਾ ਡੀਡੀਐਮਏ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਹ ਸੈਸ਼ਨ ਬਹੁਤ ਹੀ ਜਾਣਕਾਰੀ ਭਰਪੂਰ ਰਿਹਾ ਹੈ । ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।