ਨੌਜ਼ਵਾਨ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ

ਵੱਡੀ ਉਮਰ ਦੇ 8 ਬਜ਼ੁਰਗਾਂ ਨੂੰ ਕੀਤਾ ਗਿਆ ਸਨਮਾਨਿਤ

ਕੈਪਸ਼ਨ : ਬਜ਼ੁਰਗਾਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਤੇ ਹੋਰ ਅਧਿਕਾਰੀ।

ਨੰਬਰ : 1 ਮੋਗਾ 2 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ, ਇਸ ਲਈ ਸਾਨੂੰ ਬਜ਼ੁਰਗਾਂ ਦਾ ਪੂਰਣ ਸਤਿਕਾਰ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮੋਗਾ ਵੱਲੋਂ ਮੀਟਿੰਗ ਹਾਲ ਵਿਖੇ 'ਅੰਤਰ-ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ' ਦੇ ਮੌਕੇ 'ਤੇ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਐਸ.ਡੀ.ਐਮ ਮੋਗਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਬਾਘਾਪੁਰਾਣਾ ਸਵਰਨਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਅਤੇ ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਬਜ਼ੁਰਗਾਂ ਪਾਸ ਨੈਤਿਕ ਕਦਰਾਂ ਕੀਮਤਾਂ, ਚੰਗੇ ਸੰਸਕਾਰ ਤੇ ਸਿਸ਼ਟਾਚਾਰ ਆਦਿ ਦਾ ਵਿਸ਼ਾਲ ਤਜਰਬਾ ਹੁੰਦਾ ਹੈ, ਇਸ ਲਈ ਨੌਜ਼ਵਾਨ ਪੀੜ੍ਹੀ ਨੂੰ ਬਜ਼ੁਰਗਾਂ ਦੇ ਇਸ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਨੌਜ਼ਵਾਨ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਬਜ਼ੁਰਗ ਮਾਂ-ਬਾਪ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਉਚਿਤ ਢੰਗ ਨਾਲ ਦੇਖ-ਭਾਲ ਵੀ ਕਰਨ।

ਇਸ ਸਮਾਗਮ ਦੌਰਾਨ ਵੱਡੀ ਉਮਰ ਦੇ 8 ਬਜ਼ੁਰਗਾਂ ਹਰਬੰਸ ਸਿੰਘ ਭਾਊ, ਹਾਕਮ ਸਿੰਘ ਵੈਦ, ਅਮਰ ਸਿੰਘ, ਸੰਤਾ ਸਿੰਘ, ਮੋਹਣ ਸਿੰਘ, ਗਿਆਨ ਸਿੰਘ, ਪੂਰਨ ਸਿੰਘ ਅਤੇ ਨਿਰੰਜਨ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸੀਨੀਅਰ ਸਿਟੀਜਨ ਕੌਂਸਲ ਮੋਗਾ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਨੇ ਅੰਤਰ-ਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਸਰਕਾਰ ਵੱਲੋਂ ਬਜ਼ਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ।