- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਸੀ /ਬੀਸੀ ਅਧਿ ਆਪਕ

ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ, ਘੱਲ ਕਲਾਂ : ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਅਤੇ ਤਰੱਕੀਆਂ ਵਿਚ ਰਾਖਵਾਂਕਰਨ ਨੀਤੀ ਦੀ ਉਲੰਘਣਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕੁਲਜਿੰਦਰ ਸਿੰਘ ਨੇ ਦੱਸਿਆ ਕਿ 25 ਜੂਨ ਨੂੰ ਸਿੱਧੀ ਭਰਤੀ ਰਾਹੀਂ ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਭਰਨ ਦਿੱਤੇ ਲਈ ਇਸ਼ਤਿਹਾਰ ਵਿਚ ਪੰਜਾਬੀ, ਅਰਥ ਸ਼ਾਸ਼ਤਰ, ਕਮਰਸ, ਫਿਜ਼ਿਕਸ, ਭੂਗੋਲ, ਬਾਇਓਲੋਜੀ, ਰਸਾਇਣ ਵਿਗਿਆਨ, ਅਤੇ ਗਣਿਤ ਵਿਸ਼ਿਆ ਵਿਚ ਐੱਸਸੀ/ ਬੀਸੀ ਵਰਗ ਦਾ ਰਾਖਵਾਂਕਰਨ ਸਿਫਰ ਕਰ ਦਿੱਤਾ ਗਿਆ ਹੈ ਜੋ ਕਿ ਰਾਖਵਾਂਕਰਨ ਨੀਤੀ ਦੀ ਸ਼ਰੇਆਮ ਉਲੰਘਣਾ ਹੈ। ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਰਾਖਵਾਂਕਰਨ ਵਿਰੋਧੀ ਵਤੀਰੇ ਕਾਰਨ ਐੱਸਸੀ/ਬੀਸੀ ਵਰਗ ਦੇ ਮੁਲਾਜ਼ਮਾਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਸਰਕਾਰ ਦੀ ਇਸ ਸਾਜਿਸ਼ ਪੂਰਨ ਨੀਤੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਅਤੇ ਭਲਾਈ ਮੰਤਰੀ ਪੰਜਾਬ ਦੇ ਢਿੱਲਮੱਠ ਵਾਲੇ ਵਤੀਰੇ ਦੀ ਸਖ਼ਤ ਸ਼ਬਦਾ ਵਿਚ ਨਿਖੇਧੀ ਕੀਤੀ ਗਈ। ਆਪਣੇ ਸੰਵਿਧਾਨਿਕ ਹੱਕ ਬਚਾਉਣ ਲਈ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਦਫ਼ਤਰ ਫੇਜ 3-ਬੀ-1 ਮੋਹਲੀ ਵਿਖੇ 10 ਜੁਲਾਈ ਨੂੰ ਦੋ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਉਸ ਦੀ ਹਮਾਇਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਘੱਲ ਕਲਾਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਇਕੱਠੇ ਹੋ ਕੇ ਭਲਾਈ ਮੰਤਰੀ ਪੰਜਾਬ, ਸਕੱਤਰ ਭਲਾਈ ਵਿਭਾਗ ਅਤੇ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਪੁਤਲੇ ਫੂਕੇ ਜਾਣ। ਪੰਜਾਬ ਦੇ ਐੱਸਸੀ/ਬੀਸੀ ਵਰਗ ਦੇ ਹਿੱਤਾਂ ਲਈ ਕੰਮ ਕਰਦੇ ਸਮਾਜਿਕ ਸੰਗਠਨਾਂ, ਵਿਦਿਆਰਥੀ ਜਥੇਬੰਦੀਆਂ ਅਤੇ ਹੋਰ ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰ ਸਹਿਬਾਨ ਨੂੰ ਪੁਰਜ਼ੋਰ ਅਪੀਲ ਹੈ ਕਿ ਸਿੱਖਿਆ ਵਿਭਾਗ ਪੰਜਾਬ ਅਤੇ ਸਰਕਾਰ ਦੇ ਮਾੜੇ ਮਨਸੂਬਿਆਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਆਪਣੇ ਹੱਕ ਬਚਾਉਣ ਲਈ ਸੰਘਰਸ਼ ਦੀ ਹਮਾਇਤ ਕਰਨ।