- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਥੇ ਹੀ, ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੌਹਾਨ ਵੀ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋਏ। ਨਵਦੀਪ ਸਿੰਘ ਸੰਘਾ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਅਤੇ ਹਲਕਾ ਮੋਗਾ ਦੇ ਇੰਟਲੈਕਚੁਅਲ ਵਿੰਗ ਦੇ ਇੰਚਾਰਜ ਮਨਦੀਪ ਸਿੰਘ ਗਿੱਲ ਅਤੇ ਪਾਰਟੀ ਦੇ ਸਾਬਕਾ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਰਿੰਕੂ ਨੇ ਵੀ ਭਾਜਪਾ ਦਾ ਪੱਲਾ ਫੜਿਆ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪੰਜਾਬ ’ਚ ਭਾਜਪਾ ਦੀਆਂ ਸਿਆਸੀ ਗਤੀਵਿਧੀਆਂ ਨੂੰ ਵਿਸਥਾਰ ਦਿੰਦੇ ਹੋਏ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਆਗੂ ਅਤੇ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ’ਚ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਵਿਦਿਆਰਥੀ ਆਗੂ ਨਵਦੀਪ ਸਿੰਘ ਸੰਘਾ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਉੱਥੇ ਹੀ, ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੌਹਾਨ ਵੀ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋਏ। ਨਵਦੀਪ ਸਿੰਘ ਸੰਘਾ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਅਤੇ ਹਲਕਾ ਮੋਗਾ ਦੇ ਇੰਟਲੈਕਚੁਅਲ ਵਿੰਗ ਦੇ ਇੰਚਾਰਜ ਮਨਦੀਪ ਸਿੰਘ ਗਿੱਲ ਅਤੇ ਪਾਰਟੀ ਦੇ ਸਾਬਕਾ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਰਿੰਕੂ ਨੇ ਵੀ ਭਾਜਪਾ ਦਾ ਪੱਲਾ ਫੜਿਆ।
ਮਨਪ੍ਰੀਤ ਸਿੰਘ ਰਿੰਕੂ ਸਾਲ 2021 ’ਚ ਮੋਗਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ ਅੱਠ ਤੋਂ ਚੋਣ ਲੜ ਚੁੱਕੇ ਹਨ ਅਤੇ ਪਾਰਟੀ ’ਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਅਤੇ ਬੀ.ਸੀ. ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਸੁਖਦੀਪ ਸਿੰਘ ਤਾਮੀ ਵੀ ਭਾਜਪਾ ਵਿੱਚ ਸ਼ਾਮਲ ਹੋਏ।
ਨਵਦੀਪ ਸਿੰਘ ਸੰਘਾ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਖਵਿੰਦਰ ਸਿੰਘ ਡਿੰਪੀ (ਵਾਰਡ ਨੰਬਰ 16), ਰਵਿੰਦਰ ਕੌਰ ਰਾਣੀ (ਵਾਰਡ ਨੰਬਰ 9), ਤੇਜਿੰਦਰ ਮੋਨੂ (ਵਾਰਡ ਨੰਬਰ 24), ਮਨਪ੍ਰੀਤ ਸਿੰਘ ਰਿੰਕੂ (ਵਾਰਡ ਨੰਬਰ 5), ਸੁਸ਼ੀਲ ਰੰਗਾ (ਵਾਰਡ ਨੰਬਰ 45), ਸੁਖਵਿੰਦਰ ਸਿੰਘ ਕਟਾਰੀਆ, ਵਿਜੇਂਦਰ ਤਿਵਾੜੀ, ਅਖਿਲ ਸਿੰਘ, ਨਰੇਸ਼ ਸ਼ਰਮਾ ਨੇ ਪਾਰਟੀ ਜੁਆਇਨ ਕੀਤੀ।
ਇਸ ਤੋਂ ਇਲਾਵਾ ਜਗਰੂਪ ਸਿੰਘ, ਬਲਜਿੰਦਰ ਸਿੰਘ ਕਾਕਾ, ਕਾਲਾ ਨੰਬਰਦਾਰ, ਦਲਜੀਤ ਸਿੰਘ, ਅਮਰਦੀਪ, ਅਨਮੋਲ, ਪੂਰਨ, ਗਗਨ ਗੜੇ, ਗੱਗੀ, ਸੁਖਵਿੰਦਰ, ਹਰਦੀਪ ਸਿੰਘ ਦੀਪ ਅਤੇ ਕਰਨਦੀਪ ਸਿੰਘ ਸਮੇਤ ਕਈ ਹੋਰ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸੇ ਪ੍ਰੋਗਰਾਮ ਵਿੱਚ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੌਹਾਨ ਨੇ ਵੀ ਆਪਣੇ ਸਮਰਥਕਾਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਲਈ। ਉਨ੍ਹਾਂ ਦੇ ਨਾਲ ਦਵਿੰਦਰ ਸਿੰਘ ਚੌਹਾਨ, ਹਰਪ੍ਰੀਤ ਸਿੰਘ ਮੱਸੌਣ, ਰਮਨਦੀਪ ਸਿੰਘ ਚੌਹਾਨ, ਫਤਿਹ ਸਿੰਘ, ਵਿਕਰਮ ਸਿੰਘ ਚੌਹਾਨ, ਅਮਰਿੰਦਰ ਪਾਲ ਸਿੰਘ ਐਡਵੋਕੇਟ, ਆਰ.ਪੀ. ਸਿੰਘ, ਮਹਿੰਦਰ ਪਾਲ ਸਿੰਘ, ਅਮਰਿੰਦਰ ਜੋਸ਼ ਸਿੰਘ, ਵਿਕਾਸ ਆਨੰਦ ਨੇ ਪਾਰਟੀ ਜੁਆਇਨ ਕੀਤੀ।
ਇਸ ਤੋਂ ਇਲਾਵਾ ਰਣਬੀਰ ਸਿੰਘ ਲੂਥਰਾ, ਕਰਮਦੀਪ ਸਿੰਘ ਨਾਗੀ, ਸਿਮਰਨ ਸੇਖੋਂ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਸ਼ੈਰੀ, ਹਰਜੀਤ ਸਿੰਘ ਅਤੇ ਨਿਰਿੰਦਰ ਸਿੰਘ ਬੰਗਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਭਾਜਪਾ ਵਿੱਚ ਸ਼ਾਮਲ ਹੋਏ। ਰਮਨਦੀਪ ਸਿੰਘ ਚੌਹਾਨ ਨੈਸ਼ਨਲ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ।
ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਾਇਬ ਸਿੰਘ ਸੈਣੀ ਅਤੇ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕੀਤਾ। ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਪੰਜਾਬ ਵਿੱਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਮੋਗਾ ਅਤੇ ਲੁਧਿਆਣਾ ਵਿੱਚ ਇਨ੍ਹਾਂ ਆਗੂਆਂ ਦੇ ਆਪਣੇ-ਆਪਣੇ ਸਮਰਥਕ ਸਮੂਹਾਂ ਸਮੇਤ ਸ਼ਾਮਲ ਹੋਣ ਨੂੰ ਭਾਜਪਾ ਲਈ ਸੰਗਠਨਾਤਮਕ ਤੌਰ 'ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।