- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੀ ਮੋਗਾ ’ਚ 14

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਰਤੀ ਜਨਤਾ ਪਾਰਟੀ ਦੀ ਮੋਗਾ ’ਚ 14 ਮਾਰਚ ਨੂੰ ਹੋਣ ਵਾਲੀ ਬਦਲਾਅ ਰੈਲੀ ਦੇ ਸਥਾਨ ਦਾ ਭਾਜਪਾ ਪੰਜਾਬ ਦੇ ਪ੍ਰਦੇਸ਼ ਜਰਨਲ ਸਕੱਤਰ ਅਨਿਲ ਸਰੀਨ ਅਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਸਾਰੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਹ ਰੈਲੀ ਲੁਧਿਆਣਾ ਰੋਡ ਸਥਿਤ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਹੋਣੀ ਹੈ। ਬਦਲਾਅ ਰੈਲੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਨੇਤਾ ਅਮਿਤ ਸ਼ਾਹ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਲਈ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੋਂਪ ਦਿੱਤੀਆਂ ਗਈਆਂ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਇਸ ਰੈਲੀ ਨੂੰ ਲੈ ਕੇ ਵਰਕਰਾਂ ’ਚ ਬਹੁਤ ਜ਼ਿਆਦਾ ਉਤਸ਼ਾਹ ਹੈ। ਜ਼ਿਲ੍ਹਾ ਮੋਗਾ ਇਕਾਈ ਪੰਜਾਬ ਭਾਜਪਾ ਦੀ ਇਸ ਰੈਲੀ ਦੀ ਮੇਜ਼ਬਾਨੀ ਲਈ ਪੂਰੀ ਉਰਜਾ, ਨਿਸ਼ਠਾ ਅਤੇ ਸਮਰਪਣ ਨਾਲ ਤਿਆਰੀਆਂ ਵਿਚ ਜੁੱਟ ਗਈ ਹੈ। ਕਿਲੀ ਚਾਹਲਾ ਵਿਚ ਰੈਲੀ ਸਥਲ ਦਾ ਨਿਰੀਖਣ ਕਰਨ ਪਹੁੰਚੇ ਭਾਜਪਾ ਪੰਜਾਬ ਦੇ ਜਰਨਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਇਹ ਰੈਲੀ ਸਿਰਫ਼ ਸੱਤਾ ਬਦਲਾਅ ਲਈ ਨਹੀਂ, ਸਗੋਂ ਪੰਜਾਬ ਦੇ ਬਦਲਾਅ ਦੀ ਨਵੀਂ ਕਹਾਣੀ ਲਿਖੇਗੀ। ਇਹ ਰੈਲੀ ਭਾਜਪਾ ਦੀ ਪੰਜਾਬ ਪ੍ਰਤੀ ਇਸ ਸਕਾਰਾਤਮਕ ਸੋਚ ਨੂੰ ਨਵੀਂ ਉਰਜਾ ਦੇਣ ਦਾ ਕੰਮ ਕਰੇਗੀ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਆਪਣੀ ਜ਼ਿਲ੍ਹਾ ਟੀਮ ਨਾਲ ਹਰ ਰੋਜ਼ 12 ਤੋਂ 14 ਘੰਟੇ ਰੈਲੀ ਦੀਆਂ ਤਿਆਰੀਆਂ ਵਿਚ ਲਗਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਛੋਟੀ ਤੋਂ ਛੋਟੀ ਕਮੀ ਨਾ ਰਹਿ ਜਾਵੇ। ਇਨ੍ਹਾਂ ਸਾਰੀਆਂ ਵਿਵਸਥਾਵਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਡਾ. ਹਰਜੋਤ ਕਮਲ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ। ਪਾਰਟੀ ਦੇ ਸਾਰੇ ਪੂਰਵ ਜ਼ਿਲ੍ਹਾ ਪ੍ਰਧਾਨਾਂ ਨੂੰ ਨਾਲ ਲੈ ਕੇ ਉਹ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਰੈਲੀ ਸਥਲ ਕਿਲੀ ਚਾਹਲਾ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਜਪਾ ਪੰਜਾਬ ਦੇ ਜਨਰਲ ਸੈਕਟਰੀ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜਿਲ੍ਹਾ ਪ੍ਰਧਾਨ ਤਰਲੋਚਨ ਗਿੱਲ, ਵਿਜੈ ਸ਼ਰਮਾ, ਰਾਕੇਸ਼ ਸ਼ਰਮਾ, ਜ਼ਿਲ੍ਹਾ ਮਹਾਮੰਤਰੀ ਮੁਖਤਿਆਰ ਸਿੰਘ, ਰਾਜਪਾਲ ਠਾਕੁਰ, ਸ਼ਮਸ਼ੇਰ ਸਿੰਘ ਕੈਲਾ, ਕਿਸਾਨ ਮੋਰਚਾ ਪ੍ਰਦੇਸ਼ ਉੱਪ-ਪ੍ਰਧਾਨ ਬੋਹੜ ਸਿੰਘ, ਵਾਈਸ ਪ੍ਰਧਾਨ ਵਿੱਕੀ ਸਿਤਾਰਾ, ਜ਼ਿਲ੍ਹਾ ਕੈਸ਼ੀਅਰ ਅਨਿਲ ਬਾਂਸਲ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਰਾਕੇਸ਼ ਭੱਲਾ, ਦੇਵ ਪ੍ਰਿਯਾ ਤਿਆਗੀ, ਪ੍ਰਦੇਸ਼ ਉੱਪ ਪ੍ਰਧਾਨ ਮਹਿਲਾ ਮੋਰਚਾ ਮਨਿੰਦਰ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਰਾਹੁਲ ਗਰਗ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਧਰਮਵੀਰ ਭਾਰਤੀ, ਜ਼ਿਲ੍ਹਾ ਵਾਈਸ ਪ੍ਰਧਾਨ ਸਤਨਾਮ ਸਿੰਘ ਗਿੱਲ, ਸਾਬਕਾ ਮੰਡਲ ਪ੍ਰਧਾਨ ਮਨੀਸ਼ ਮੈਨਾਰਾਏ, ਜ਼ਿਲ੍ਹਾ ਪ੍ਰੈੱਸ ਸੈਕਟਰੀ ਹੇਮੰਤ ਸੂਦ, ਧੀਰਜ ਸ਼ਰਮਾ, ਦਵਿੰਦਰ ਗਿੱਲ, ਜ਼ਿਲ੍ਹਾ ਪ੍ਰਧਾਨ ਓਬੀਸੀ ਮੋਰਚਾ ਸੁਰਿੰਦਰ ਸਿੰਘ, ਪਵਨ ਬੰਟੀ, ਸੋਮ ਨਾਥ ਬਾਂਸਲ, ਗੁਰਚਰਨ ਸਿੰਘ, ਲਖਵੀਰ ਸੋਨੀ ਭੱਟੀ, ਹਰਵਿੰਦਰ ਚੜਿੱਕ, ਨਾਮਦੇਵ ਚੜਿੱਕ ਅਤੇ ਸੂਰਜ ਭਾਨ ਧਾਲੀਵਾਲ ਆਦਿ ਹਾਜ਼ਰ ਸਨ।