ਮੋਗਾ 'ਚ ਫੈਲੀ ਸਨਸਨੀ : ਕੋਟਕਪੂਰਾ ਪੁੱਲ ਹੇਠਾਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼
ਵੀਰਵਾਰ ਸਵੇਰੇ ਮੋਗਾ-ਕੋਟਕਪੂਰਾ ਪੁੱਲ ਦੇ ਹੇਠਾਂ ਸਥਿਤ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਬਹੁਤ ਹੀ ਖਰਾਬ ਹਾਲਤ ਵਿੱਚ ਡੈਡ ਬਾਡੀ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸਥਾਨਕ ਲੋਕਾਂ ਵੱਲੋਂ ਤੁਰੰਤ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ।
Publish Date: Thu, 02 Jul 2026 11:53 AM (IST)
Updated Date: Thu, 02 Jul 2026 12:03 PM (IST)
ਵਕੀਲ ਮਹਿਰੋਂ, ਮੋਗਾ : ਵੀਰਵਾਰ ਸਵੇਰੇ ਮੋਗਾ-ਕੋਟਕਪੂਰਾ ਪੁੱਲ ਦੇ ਹੇਠਾਂ ਸਥਿਤ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਬਹੁਤ ਹੀ ਖਰਾਬ ਹਾਲਤ ਵਿੱਚ ਡੈਡ ਬਾਡੀ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸਥਾਨਕ ਲੋਕਾਂ ਵੱਲੋਂ ਤੁਰੰਤ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ।
ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਲਾਸ਼ ਬਹੁਤ ਹੀ ਮਾੜੀ ਹਾਲਤ ਵਿੱਚ ਹੋਣ ਕਾਰਨ ਉਸਦੀ ਪਛਾਣ ਕਰਨਾ ਮੁਸ਼ਕਲ ਬਣਿਆ ਹੋਇਆ ਹੈ।
ਇਸ ਮੌਕੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਵੀ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ। ਸੁਸਾਇਟੀ ਦੇ ਮੈਂਬਰਾਂ ਵੱਲੋਂ ਬਹੁਤ ਮੁਸ਼ਕਲ ਹਾਲਾਤਾਂ ਵਿੱਚ ਮ੍ਰਿਤਕ ਦੇ ਸ਼ਰੀਰ ਨੂੰ ਚੁੱਕ ਕੇ ਆਪਣੀ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਪ੍ਰਸ਼ਾਸਨ ਵੱਲੋਂ ਡੈਡ ਬਾਡੀ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਸਨਾਖਤ ਵਾਸਤੇ ਰੱਖਿਆ ਗਿਆ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਸਕੇ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ।