ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ : ਡਾ ਅਰੋੜਾ ਪਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ
Publish Date: Tue, 03 Nov 2026 05:09 PM (IST)
Updated Date: Wed, 04 Nov 2026 04:02 AM (IST)
ਮੁਫ਼ਤ ਜਾਂਚ ਕੈਂਪ ‘ਚ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, 50 ਮਰੀਜ਼ਾਂ ਦੇ ਪਾਏ ਗਏ ਲੈਂਜ਼ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵੱਲੋਂ ਸੇਵਾ ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 50 ਮਰੀਜ਼ਾਂ ਦੇ ਲੈਂਜ਼ ਪਾਏ ਗਏ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਕੈਂਪ ਦਾ ਉਦਘਾਟਨ ਮਾਲਵਿਕਾ ਸੂਦ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਕੈਂਪ ਦੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਕੈਂਪ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਭਾਜਪਾ ਦੇ ਹਲਕਾ ਇੰਚਾਰਜ ਡਾ. ਹਰਜੋਤ ਕਮਲ, ਪਰਮਪਾਲ ਸਿੰਘ ਤਖਤੂਪੁਰਾ, ਲਵਲੀ ਸਿੰਗਲਾ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਰਾਏ ਅਤੇ ਹਿਊਮਨ ਰਾਈਟਸ ਨਾਲ ਸਬੰਧਤ ਸੰਜੀਵ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੇ ਪ੍ਰਧਾਨ ਕੁਲਵਿੰਦਰ ਸਿੰਘ, ਕੈਸ਼ੀਅਰ ਕੇਵਲ ਸਿੰਘ ਨੈਸ਼ਲੇ, ਸਹਾਇਕ ਕੈਸ਼ੀਅਰ ਭੁਪਿੰਦਰ ਸਿੰਘ, ਸਟੇਜ ਸਕੱਤਰ ਬਲਜੀਤ ਸਿੰਘ ਖੀਵਾ, ਡਾ. ਇਸਮਤ ਸਿੰਘ, ਡਾ. ਜਗਦੇਵ ਸਿੰਘ, ਹਰਵਿੰਦਰ ਸਿੰਘ ਹੈਪੀ, ਗੁਰਜਿੰਦਰ ਸਿੰਘ ਪੋਮੂ, ਹਰਪ੍ਰੀਤ ਸਿੰਘ ਖੀਵਾ, ਮੋਹਨ ਸਿੰਘ, ਰਣਜੀਤ ਸਿੰਘ, ਰਾਮ ਸਿੰਘ ਤੇ ਹਰਭਜਨ ਕੌਰ ਸਮੇਤ ਸੇਵਾ ਦਲ ਦੇ ਹੋਰ ਮੈਂਬਰ ਵੀ ਹਾਜ਼ਰ ਸਨ।