ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਹੋਈ
ਮਿਸ ਨੀਲਮ ਅਰੋੜਾ ਜ਼ਿਲ੍ਹਾ
Publish Date: Fri, 16 Jan 2026 03:22 PM (IST)
Updated Date: Sat, 17 Jan 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣ ਪੰਜਾਬੀ ਜਾਗਰਣ, ਮੋਗਾ : ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖਵੱਖ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਵੱਧ ਤੋਂ ਵੱਧ ਜ਼ਮੀਨੀ ਪੱਧਰ ’ਤੇ ਪੁੱਜਦੀਆਂ ਕੀਤੀ ਜਾਣ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏਡੀਆਰ ਮੈਕੇਨਿਜ਼ਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗ ਵੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਵੱਲੋਂ ਓਵਰ ਕਰਾਊਡਿੰਗ ਇੰਨ ਜ਼ੇਲ੍ਹ, ਜੁਵੇਨਾਈਲ ਜਸਟਿਸ ਬੋਰਡ ਅਤੇ ਸਥਾਈ ਲੋਕ ਅਦਾਲਤ ਜਨ ਉਪਯੋਗੀ ਸੇਵਾਵਾਂ ਮੋਗਾ ਦੀਆਂ ਵੱਖਵੱਖ ਕਮੇਟੀਆਂ ਦੇ ਮੈਂਬਰਾਂ ਨਾਲ ਵੀ ਮੀਟਿੰਗਾਂ ਕੀਤੀਆਂ। ਇਸ ਮੌਕੇ ’ਤੇ ਬਿਸ਼ਨ ਸਰੂਪ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਗਾ, ਕਿਰਨ ਜਯੋਤੀ ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸ਼ਿਪਲੀ ਗੁਪਤਾ ਸੀਜੇਐਮ. ਮੋਗਾ, ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜ, ਇਤੂ ਸੋਢੀ ਪ੍ਰਿੰਸੀਪਲ ਜੱਜ ਯੁਵੇਨਾਈਲ ਜਸਟਿਸ ਬੋਰਡ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ 14 ਮਾਰਚ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਹਾ ਪਹੁੰਚਾਇਆ ਜਾਵੇ।