- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਧਰਮਕੋਟ ਦੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਦੁਸਾਂਝ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰਾਂ ਸਿਵਰਾਜ ਸਿੰਘ ਬੱਗਾ ਅਤੇ ਦਵਿੰਦਰ ਸਿੰਘ ਨੇ ਆਪਣੇ ਸਾਥੀਆਂ ਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਪਿੰਡ ਵਿਚ ਹੋਏ ਭਾਰੀ ਇਕੱਠ ਨੇ ਇਸ ਸ਼ਮੂਲੀਅਤ ਨੂੰ ਲੈ ਕੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਪੰਚਾਇਤ ਮੈਂਬਰ ਸਿਵਰਾਜ ਸਿੰਘ ਬੱਗਾ ਅਤੇ ਦਵਿੰਦਰ ਸਿੰਘ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਸਰਕਾਰ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ ਦੋਵੇਂ ਪੰਚਾਇਤ ਮੈਂਬਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਿਵਰਾਜ ਸਿੰਘ ਬੱਗਾ ਅਤੇ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਿੰਡ ਦੇ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਪਿੰਡ ਦੁਸਾਂਝ ਵਿਚ ਹੋਈ ਇਸ ਸਿਆਸੀ ਸ਼ਮੂਲੀਅਤ ਨੂੰ ਧਰਮਕੋਟ ਹਲਕੇ ਦੀ ਸਥਾਨਕ ਸਿਆਸਤ ਵਿਚ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ।