- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਕੜੀ ਤਹਿਤ ਉਨ੍ਹਾਂ ਪਿੰਡ ਮਹੇਸਰੀ ਸੰਧੂਆਂ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸਰੀ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਕੁਲਦੀਪ ਸਿੰਘ ਜੋਗੇਵਾਲਾ ਸੀਨੀਅਰ ਆਗੂ, ਬਲਜੀਤ ਸਿੰਘ ਡਰੋਲੀ ਭਾਈ ਹਲਕਾ ਇੰਚਾਰਜ ਐੱਸਸੀ ਵਿੰਗ, ਬਲਜਿੰਦਰ ਸਿੰਘ ਥੰਮਣ ਵਾਲਾ ਅਤੇ ਸੁਖਜੀਵਨ ਸਿੰਘ ਖ਼ਾਲਸਾ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਪਿੰਡ ਦੇ ਵੱਖ ਵੱਖ ਪਰਿਵਾਰ ਕਾਂਗਰਸ ਅਤੇ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਸਮੇਂ ਸੰਨੀ ਗਿੱਲ ਨੇ ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ, ਉੱਥੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਸਦਕਾ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਤੇ ਉਨ੍ਹਾਂ ਦਾ ਨਿਸ਼ਾਨਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾਵੇ ਤਾਂ ਕਿ ਪੰਜਾਬ ਮੁੜ ਤੋਂ ਵਿਕਾਸ ਅਤੇ ਖੁਸ਼ਹਾਲੀ ਵੱਲ ਵਧ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਸੰਨੀ ਗਿੱਲ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਲੁੱਟ ਅਤੇ ਕੁੱਟ ਦਾ ਸ਼ਿਕਾਰ ਹੋਣਾ ਪਿਆ ਅਤੇ ਹੁਣ ਲੋਕ ਇਨ੍ਹਾਂ ਆਪ ਵਾਲਿਆਂ ਤੋਂ ਛੁਟਕਾਰਾ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੂਰੀ ਤਿਆਰੀ ਵਿਚ ਬੈਠੇ ਹਨ। ਉਨ੍ਹਾਂ ਆਪਣੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਬਿਗੁਲ ਵੱਜ ਚੁੱਕਿਆ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਕਮਰਕਸੇ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਛਪਾਲ ਸਿੰਘ ਨੰਬਰਦਾਰ, ਕੇਵਲ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ ਭੋਲਾ ਮੈਂਬਰ, ਨਾਇਬ ਸਿੰਘ ਸਾਬਕਾ ਪੰਚ, ਜਗਤਾਰ ਸਿੰਘ ਸਾਬਕਾ ਪੰਚ, ਜੋਗਿੰਦਰ ਸਿੰਘ ਸਾਬਕਾ ਪੰਚ, ਅਮਰਜੀਤ ਸਿੰਘ ਪ੍ਰਧਾਨ, ਆਤਮਾ ਸਿੰਘ ਪ੍ਰਧਾਨ, ਸਮਸੇਰ ਸਿੰਘ ਪੱਪਾ, ਟਹਿਲ ਸਿੰਘ, ਯੂਥ ਵਿੰਗ ਤੋਂ ਸੋਨੂੰ ਸੰਘਾ, ਦਿਆਲ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ, ਕਿਰਨਪਾਲ ਸਿੰਘ ਅਤੇ ਪਾਰਟੀ ਵਿ ਚ ਸ਼ਾਮਲ ਹੋਣ ਵਾਲਿਆਂ ਵਿਚ ਗੁਰਜੰਟ ਸਿੰਘ, ਗੁਰਨਾਮ ਸਿੰਘ, ਦਰਸਨ ਸਿੰਘ, ਕੇਵਲ ਸਿੰਘ ਅਤੇ ਪਰਿਵਾਰ, ਅਜਾਇਬ ਸਿੰਘ ਤੇ ਪਰਿਵਾਰ, ਕੇਵਲ ਸਿੰਘ ਭਾਊ ਅਤੇ ਕੁਲਦੀਪ ਕੌਰ ਆਦਿ ਹਾਜ਼ਰ ਸਨ।