ਕਈ ਪਰਿਵਾਰਾਂ ਨੇ ਕੈਲਾ ਦੀ ਅਗਵਾਈ ’ਚ ਭਾਜਪਾ ਦਾ ਪੱਲਾ ਫੜ੍ਹਿਆ ਪਿੰਡ ਸੈਦੇਸ਼ਾਹ ਵਿਖੇ ਜਰਨੈਲ
Publish Date: Tue, 06 Oct 2026 04:04 PM (IST)
Updated Date: Wed, 07 Oct 2026 04:03 AM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਪਿੰਡ ਸੈਦੇਸ਼ਾਹ ਵਿਖੇ ਜਰਨੈਲ ਸਿੰਘ ਦੇ ਨਿਵਾਸ ਸਥਾਨ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਭਾਜਪਾ ਧਰਮਕੋਟ ਸ਼ਮਸ਼ੇਰ ਸਿੰਘ ਕੈਲਾ ਦੀ ਅਗਵਾਈ ਵਿਚ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਅਤੇ ਸਮਰਥਨ ਪ੍ਰਗਟ ਕੀਤਾ। ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਯੋਗ ਪਲੇਟਫਾਰਮ ’ਤੇ ਉਠਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਸਮੂਹ ਸਾਥੀਆਂ ਅਤੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਭਾਜਪਾ ਦਾ ਸਾਥ ਦੇਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਨਾਲ ਪਿੰਡ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਰਕਲ ਫਤਿਹਗੜ੍ਹ ਪੰਜਤੂਰ ਦੇ ਸ਼ਹਿਰੀ ਪ੍ਰਧਾਨ ਡਾ. ਅਵਤਾਰ ਸਿੰਘ ਪੱਪੀ, ਜ਼ਿਲ੍ਹਾ ਐੱਸਸੀ ਮੋਰਚਾ ਦੇ ਵਾਈਸ ਪ੍ਰਧਾਨ ਦਵਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਐੱਸਸੀ ਮੋਰਚਾ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਸਮੇਤ ਭਾਜਪਾ ਦੇ ਕਈ ਵਰਕਰ ਅਤੇ ਸਾਥੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਸੈਦੇਸ਼ਾਹ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।