ਆਈ-20 ਕਾਰ ਤੇ ਮਹਿੰਦਰਾ ਜੀਪ ਦੀ ਜ਼ਬਰਦਸਤ ਟੱਕਰ, 3 ਜ਼ਖ਼ਮੀ ਮੋਗਾ-ਲੁਧਿਆਣਾ ਰੋਡ ’ਤੇ ਪੈਂਦੇ
Publish Date: Tue, 22 Sep 2026 04:58 PM (IST)
Updated Date: Wed, 23 Sep 2026 04:03 AM (IST)
ਮੋਗਾ-ਲੁਧਿਆਣਾ ਰੋਡ ’ਤੇ ਵਾਪਰਿਆ ਹਾਦਸਾ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ : ਮੋਗਾ-ਲੁਧਿਆਣਾ ਰੋਡ ’ਤੇ ਪੈਂਦੇ ਪਿੰਡ ਅਜੀਤਵਾਲ ਨੇੜੇ ਆਈ-20 ਕਾਰ ਅਤੇ ਮਹਿੰਦਰਾ ਜੀਪ ਵਿਚਕਾਰ ਜਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ ਅਤੇ ਜੀਪ ਸਵਾਰ 3 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ-ਸੇਵਾ ਸੁਸਾਇਟੀ ਮੋਗਾ ਦੇ ਮੈਂਬਰ ਆਪਣੀ ਐਮਰਜੈਂਸੀ ਗੱਡੀ ਸਮੇਤ ਮੌਕੇ ’ਤੇ ਪਹੁੰਚੇ। ਸੁਸਾਇਟੀ ਦੇ ਮੈਂਬਰਾਂ ਵੱਲੋਂ ਤੁਰੰਤ ਰਾਹਤ ਕਾਰਜ ਕਰਦਿਆਂ ਜ਼ਖ਼ਮੀਆਂ ਨੂੰ ਸੰਭਾਲਿਆ ਗਿਆ ਅਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਤੋਂ ਬਾਅਦ ਸੜਕ ’ਤੇ ਕੁੱਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਵੀ ਜ਼ਖ਼ਮੀਆਂ ਦੀ ਮਦਦ ਕੀਤੀ। ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰਾਂ ਨੇ ਦੱਸਿਆ ਕਿ ਸੁਸਾਇਟੀ ਵੱਲੋਂ 24 ਘੰਟੇ ਐਮਰਜੈਂਸੀ ਸੇਵਾ ਲੋਕਾਂ ਦੀ ਮਦਦ ਲਈ ਹਾਜ਼ਰ ਰਹਿੰਦੀ ਹੈ। ਹਾਦਸਿਆਂ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚ ਕੇ ਲੋੜਵੰਦਾਂ ਦੀ ਸਹਾਇਤਾ ਕਰਦੇ ਹਨ।