ਐੱਸਐੱਫਸੀ ਸੰਸਥਾਵਾਂ ’ਚ ਆਧੁਨਿਕ ਸਹੂਲਤਾ ਉਪਲੱਬਧ : ਜਿੰਦਲ
ਇਲਾਕੇ ਵਿਚ ਗੁਣਵੱਤਾ ਭਰੀ
Publish Date: Sun, 05 Apr 2026 06:29 PM (IST)
Updated Date: Mon, 06 Apr 2026 04:08 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਇਲਾਕੇ ਵਿਚ ਗੁਣਵੱਤਾ ਭਰੀ ਅਤੇ ਵਿਵਹਾਰਕ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਐੱਸਐੱਫਸੀ ਵਿਦਿਅਕ ਸੰਸਥਾਵਾਂ ਅੱਜ ਇਕ ਮਿਸਾਲ ਵਜੋਂ ਸਾਹਮਣੇ ਆ ਰਹੀਆਂ ਹਨ। ਐੱਸਐੱਫਸੀ ਪਬਲਿਕ ਸਕੂਲ, ਐੱਸਐੱਫਸੀ ਕਾਨਵੈਂਟ ਸਕੂਲ, ਆਈਟੀਆਈ ਅਤੇ ਨਰਸਿੰਗ ਸੰਸਥਾਵਾਂ ਨੂੰ ਇਕੋ ਸਥਾਨ ‘ਤੇ ਚਲਾ ਕੇ ਵਿਦਿਆਰਥੀਆਂ ਨੂੰ ਬੁਨਿਆਦੀ ਤੋਂ ਲੈ ਕੇ ਪੇਸ਼ੇਵਰ ਸਿੱਖਿਆ ਤੱਕ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੰਸਥਾਵਾਂ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦੇਣਾ ਹੈ ਜੋ ਉਨ੍ਹਾਂ ਨੂੰ ਰੋਜ਼ਗਾਰ ਯੋਗ ਬਣਾਉਣ ਦੇ ਨਾਲ ਨਾਲ ਚੰਗਾ ਇਨਸਾਨ ਵੀ ਤਿਆਰ ਕਰੇ। ਅਭਿਸ਼ੇਕ ਜਿੰਦਲ ਨੇ ਦੱਸਿਆ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿਚ ਸਿਰਫ ਕਿਤਾਬੀ ਗਿਆਨ ਹੀ ਕਾਫੀ ਨਹੀਂ ਹੈ, ਸਗੋਂ ਤਕਨੀਕੀ ਅਤੇ ਵਿਵਹਾਰਕ ਸਿੱਖਿਆ ਦੀ ਵੀ ਬਹੁਤ ਲੋੜ ਹੈ। ਇਸ ਲਈ ਐਸਐਫਸੀ ਸੰਸਥਾਵਾਂ ਵਿਚ ਸਕੂਲੀ ਸਿੱਖਿਆ ਦੇ ਨਾਲ ਨਾਲ ਆਈਟੀਆਈ ਅਤੇ ਨਰਸਿੰਗ ਕੋਰਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਖੇਤਰ ਚੁਣ ਸਕਣ। ਉਨ੍ਹਾਂ ਕਿਹਾ ਕਿ ਇਕੋ ਕੈਂਪਸ ਵਿਚ ਵੱਖ ਵੱਖ ਸੰਸਥਾਵਾਂ ਹੋਣ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਸਹੂਲਤ ਮਿਲਦੀ ਹੈ ਅਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੰਸਥਾਵਾਂ ਵਿੱਚ ਆਧੁਨਿਕ ਲੈਬੋਰਟਰੀਆਂ, ਲਾਇਬ੍ਰੇਰੀ ਅਤੇ ਖੇਡ ਮੈਦਾਨ ਵਰਗੀਆਂ ਸਹੂਲਤਾਂ ਉਪਲਬਧ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਪੂਰਾ ਸਿੱਖਣ ਵਾਲਾ ਮਾਹੌਲ ਮਿਲਦਾ ਹੈ। ਮਾਪਿਆਂ ਵੱਲੋਂ ਵੀ ਐਸਐਫਸੀ ਸੰਸਥਾਵਾਂ ‘ਤੇ ਭਰੋਸਾ ਜਤਾਇਆ ਜਾ ਰਿਹਾ ਹੈ ਅਤੇ ਹਰ ਸਾਲ ਦਾਖਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੰਤ ਵਿਚ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸੰਸਥਾਵਾਂ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੇਂ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ ਅਤੇ ਉਹ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ।