- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐ ੱਫਸੀ ਇੰਸਟੀ ਚਿਊਟ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਐੱਸਐੱਫਸੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੌਜੀ, ਮੋਗਾ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਐੱਮਆਰਐੱਸਪੀਟੀਯੂ ਦੇ ਸ਼ਾਨਦਾਰ ਨਤੀਜਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੀਏ ਛੇਵੇਂ ਸਮੈਸਟਰ ਦੇ ਨਤੀਜਿਆਂ ਵਿਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਰਣਦੀਪ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਹਰਮਨ ਸਿੰਘ, ਪ੍ਰਭਜੋਤ ਕੌਰ ਅਤੇ ਪਰਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀਬੀਏ ਛੇਵੇਂ ਸਮੈਸਟਰ ਵਿਚ ਕੁਲਜੀਤ ਕੌਰ ਨੇ ਪਹਿਲਾ ਸਥਾਨ, ਦਿਵਿਆ ਰਾਣੀ ਨੇ ਦੂਜਾ ਸਥਾਨ ਅਤੇ ਪ੍ਰਭਜੋਤ ਸਿੰਘ ਤੇ ਸੇਵਕ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀਕਾਮ ਛੇਵੇਂ ਸਮੈਸਟਰ ਵਿਚ ਮਨਪ੍ਰੀਤ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ ਅਤੇ ਕਲਪਨਾ ਸ਼ਰਮਾ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਬੀਐੱਸਸੀ ਐੱਫ਼ਟੀ ਛੇਵੇਂ ਸਮੈਸਟਰ ਵਿਚ ਲਵਪ੍ਰੀਤ ਕੌਰ ਨੇ ਪਹਿਲਾ, ਅਫੀਦਾ ਫਰਦੂਸ ਨੇ ਦੂਜਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀਸੀਏ ਛੇਵੇਂ ਸਮੈਸਟਰ ਵਿਚ ਰਾਮਨਦੀਪ ਨੇ ਪਹਿਲਾ, ਰਾਮਨਦੀਪ ਕੌਰ ਨੇ ਦੂਜਾ ਅਤੇ ਕਮਲਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀਐੱਸਸੀ ਆਈਟੀ ਛੇਵੇਂ ਸਮੈਸਟਰ ਵਿਚ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਐੱਮਕਾਮ ਚੌਥੇ ਸਮੈਸਟਰ ਵਿੱਚ ਲਵਪ੍ਰੀਤ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐੱਮਐੱਸਸੀ ਆਈਟੀ ਚੌਥੇ ਸਮੈਸਟਰ ਵਿਚ ਮਨਜਿੰਦਰ ਸਿੰਘ ਨੇ ਪਹਿਲਾ, ਸੁਖਮਨਪ੍ਰੀਤ ਸਿੰਘ ਨੇ ਦੂਜਾ ਅਤੇ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦੀ ਅਕਾਦਮਿਕ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਸ ਮੌਕੇ ਐੱਸਐੱਫਸੀ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸੀਐੱਮਡੀ ਐਡਵੋਕੇਟ ਆਭਿਸ਼ੇਕ ਜਿੰਦਲ ਨੇ ਸਾਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਚੇਅਰਲੇਡੀ ਸ਼ੀਨਮ ਜਿੰਦਲ ਨੇ ਵੀ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਸਮਰਪਿਤ ਫੈਕਲਟੀ ਨੂੰ ਵਧਾਈ ਦਿੱਤੀ। ਉਨ੍ਹਾਂ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸੰਸਥਾ ਦੀ ਮੈਨੇਜਮੈਂਟ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।